21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ 21 ਤੇ 22 ਨੂੰ ਕਰਨਗੇ ਸਮੂਹਿਕ ਛੁੱਟੀ

ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਵਿੱਚ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੁਡਾ ਗਰਾਊਂਡ ਵਿੱਚ ਦੋਵੇਂ ਦਿਨ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ।

ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਵਿੱਚ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੁਡਾ ਗਰਾਊਂਡ ਵਿੱਚ ਦੋਵੇਂ ਦਿਨ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਦਫ਼ਤਰ ਰਾਜ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਗਿਆ ਕਿ ਸੂਬਾਈ ਕਮੇਟੀ ਦੇ ਸੱਦੇ ਤਹਿਤ 21 ਅਤੇ 22 ਅਕਤੂਬਰ ਨੂੰ ਸਾਰੇ ਵਰਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਕਰਨਗੇ। ਇਸ ਦੌਰਾਨ ਸਾਰੇ ਮੁਲਾਜ਼ਮ ਪੁਡਾ ਗਰਾਊਂਡ ਵਿੱਚ ਦੋਵੇਂ ਦਿਨ ਸਵੇਰੇ 10 ਵਜੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪ. ਸ. ਸ. ਫ. ਦੇ ਆਗੂ ਤੀਰਥ ਸਿੰਘ ਬਾਸੀ ਤੇ ਹੋਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਦਾਲਤ ਵਲੋਂ ਸੈਨੇਟਰੀ ਦਾ ਸਾਮਾਨ ਨਾ ਭੇਜਣ ਦੇ ਮੁਕੱਦਮੇ ’ਚ ਦੁਕਾਨਦਾਰ ਨੂੰ ਖਰਚੇ ਸਮੇਤ ਡਿਕਰੀ ਜਾਰੀ ਕਰਨ ਦੇ ਆਦੇਸ਼ ਅਗਲੀ ਖ਼ਬਰ ਹਲਕਾ ਕਰਤਾਰਪੁਰ ਦੇ ਪਿੰਡ ਮਲਕੋ ਵਿਖੇ ‘ਆਪ’ ਨੂੰ ਛੱਡ ਕੇ 40 ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।