22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹੈਰੋਇਨ ਸਮੇਤ 1 ਵਿਅਕਤੀ ਕਾਬੂ

ਚੁਗਿੱਟੀ / ਜੰਡੂਸਿੰਘਾ , 21 ਅਕਤੂਬਰ ( ਨਰਿੰਦਰ ਲਾਗੂ )- ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । ਉਕਤ ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅੜਿੱਕੇ ਚੜ੍ਹੇ ਵਿਅਕਤੀ ਦੀ ਪਛਾਣ ਰਵਿੰਦਰ ਸਿੰਘ ਘੋੜਾ ਉਰਫ਼ ਰਾਜੂ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸਲੇਮਪੁਰ ਮਸੰਦਾਂ ਜ਼ਿਲ੍ਹਾ ਜਲੰਧਰ ਦੇ ਰੂਪ ਵਿੱਚ ਸਾਹਮਣੇ ਆਈ ਹੈ ।

ਅਜੀਤ ਡੈਸਕ 22-10-2026

ਚੁਗਿੱਟੀ / ਜੰਡੂਸਿੰਘਾ , 21 ਅਕਤੂਬਰ ( ਨਰਿੰਦਰ ਲਾਗੂ )- ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । ਉਕਤ ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅੜਿੱਕੇ ਚੜ੍ਹੇ ਵਿਅਕਤੀ ਦੀ ਪਛਾਣ ਰਵਿੰਦਰ ਸਿੰਘ ਘੋੜਾ ਉਰਫ਼ ਰਾਜੂ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸਲੇਮਪੁਰ ਮਸੰਦਾਂ ਜ਼ਿਲ੍ਹਾ ਜਲੰਧਰ ਦੇ ਰੂਪ ਵਿੱਚ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਉਕਤ ਥਾਣੇ ਦੀ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਇੱਕ ਪੈਲੇਸ ਲਾਗਲੇ ਚੁਗਿੱਟੀ ਚੌਂਕ ਤੋਂ ਸੂਰੀਆ ਐਨਕਲੇਵ ਵੱਲ ਨੂੰ ਜਾ ਰਹੀ ਸੀ ਕਿ ਇਸੇ ਦੌਰਾਨ ਸਰਵਿਸ ਰੋਡ ‘ ਤੇ ਖੜ੍ਹੇ ਇੱਕ ਨੌਜਵਾਨ ਨੇ ਪੁਲਿਸ ਨੂੰ ਦੇਖਦੇ ਹੀ ਮੌਕੇ ਤੋਂ ਫ਼ਰਾਰ ਹੋਣ ਦਾ ਯਤਨ ਕੀਤਾ , ਪਰ ਪੁਲਿਸ ਕਰਮਚਾਰੀਆਂ ਵੱਲੋਂ ਹਿੰਮਤ ਕਰਕੇ ਉਸ ਨੂੰ ਫ਼ੜ ਲਿਆ ਗਿਆ ਇਸ ਤੋਂ ਬਾਅਦ ਪੁਲਿਸ ਨੇ ਉਸ ਵਲੋਂ ਸੁੱਟੇ ਗਏ ਮੋਮੀ ਲਿਫਾਫੇ ਦੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ‘ਤੇ ਪੁਲਿਸ ਵੱਲੋਂ ਉਕਤ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ ਸਪਲਾਈ ਬਹਾਲ ਰੱਖਣ ਲਈ ਅਧਿਕਾਰੀਆਂ ਨੇ ਸੰਭਾਲਿਆ ਮੋਰਚਾ ਅਗਲੀ ਖ਼ਬਰ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।