22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਓਮਵੀਰ ਦੀ ਮੌਤ ਮਾਮਲੇ ’ਚ ਨਵਾਂ ਮੋੜ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਮਕਸੂਦਾਂ, 21 ਅਕਤੂਬਰ (ਸੌਰਵ ਮਹਿਤਾ)-ਆਨੰਦ ਨਗਰ ਵਿਚ ਪ੍ਰੇਮਿਕਾ ਦੇ ਘਰ ਵਾਪਰੀ ਘਟਨਾ ਦੌਰਾਨ ਨੌਜਵਾਨ ਓਮਵੀਰ ਦੀ ਮੌਤ ਦੇ ਮਾਮਲੇ ਵਿੱਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਸਮਰਥਕਾਂ ਸਮੇਤ ਥਾਣਾ ਡਿਵੀਜ਼ਨ ਨੰਬਰ ਇਕ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਦਾਅਵਾ ਕੀਤਾ ਕਿ ਓਮਵੀਰ ਨੇ ਖ਼ੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦਾ ਕਤਲ ਹੋਇਆ ਹੈ।

ਅਜੀਤ ਡੈਸਕ 22-10-2026
ਮਕਸੂਦਾਂ, 21 ਅਕਤੂਬਰ (ਸੌਰਵ ਮਹਿਤਾ)-ਆਨੰਦ ਨਗਰ ਵਿਚ ਪ੍ਰੇਮਿਕਾ ਦੇ ਘਰ ਵਾਪਰੀ ਘਟਨਾ ਦੌਰਾਨ ਨੌਜਵਾਨ ਓਮਵੀਰ ਦੀ ਮੌਤ ਦੇ ਮਾਮਲੇ ਵਿੱਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਸਮਰਥਕਾਂ ਸਮੇਤ ਥਾਣਾ ਡਿਵੀਜ਼ਨ ਨੰਬਰ ਇਕ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਦਾਅਵਾ ਕੀਤਾ ਕਿ ਓਮਵੀਰ ਨੇ ਖ਼ੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦਾ ਕਤਲ ਹੋਇਆ ਹੈ। ਉਨ੍ਹਾਂ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ਼ ਦੇਣ ਦੀ ਮੰਗ ਕੀਤੀ। ਥਾਣੇ ਦੇ ਬਾਹਰ ਗੱਲਬਾਤ ਕਰਦਿਆਂ ਮ੍ਰਿਤਕ ਦੀ ਭੈਣ ਅਮਨਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਕੋਲ ਇਕ ਵੀਡੀਓ ਪਹੁੰਚੀ ਹੈ, ਜਿਸ ਵਿੱਚ ਓਮਵੀਰ ਘਟਨਾ ਵਾਲੇ ਘਰ ਵਿੱਚ ਤੜਫਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਕੁਝ ਲੋਕਾਂ ਦੀਆਂ ਆਵਾਜ਼ਾਂ ਵੀ ਸੁਣਾਈ ਦਿੰਦੀਆਂ ਹਨ, ਪਰ ਕਿਸੇ ਨੇ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਪਹਿਲ ਨਹੀਂ ਕੀਤੀ। ਪਰਿਵਾਰ ਨੇ ਇਸ ਵੀਡੀਓ ਦੀ ਜਾਂਚ ਕਰਕੇ ਘਟਨਾ ਸਮੇਂ ਮੌਜੂਦ ਲੋਕਾਂ ਦੀ ਭੂਮਿਕਾ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਅਮਨਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਪਿਛਲੇ ਕਈ ਦਿਨਾਂ ਤੋਂ ਓਮਵੀਰ ਦੇ ਲੜਕੀ, ਉਸ ਦੀ ਭੈਣ ਅਤੇ ਹੋਰ ਜਾਣਕਾਰਾਂ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਨਾਲ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਓਮਵੀਰ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਅਤੇ ਇਸੇ ਕਾਰਨ ਉਹ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦਾ ਸੀ। ਪਰਿਵਾਰ ਨੇ ਸੁਸਾਈਡ ਨੋਟ ’ਚ ਦਰਜ ਨਾਵਾਂ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪਰਿਵਾਰ ਨੇ ਦੋਸ਼ ਲਾਇਆ ਕਿ ਪੁਲਿਸ ਵਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਉੱਚ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਕਰਨਗੇ।
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਪੋਲਿੰਗ ਬੂਥਾਂ ’ਤੇ 25 ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਲੰਮੇ ਅਰਸੇ ਬਾਅਦ ਸੁਰਜੀਤ ਹਾਕੀ ਸਟੇਡੀਅਮ ’ਚ ਲੱਗਿਆ ਭਾਰਤੀ ਪੁਰਸ਼ ਹਾਕੀ ਟੀਮ ਦਾ ਕੋਚਿੰਗ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।