22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦੁਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਵਲੋਂ ਪਰਗਟ ਸਿੰਘ ਦਾ ਸਨਮਾਨ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਦੁਆਬਾ ਖਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ (ਰਜਿ.) ਵੱਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਦੁਆਬਾ ਖਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ (ਰਜਿ.) ਵੱਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਸੈਣੀ ਦੀ ਅਗਵਾਈ ਵਿੱਚ ਸਾਰੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਿਸਰੋਪਾ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਉਨ੍ਹਾਂ ਦੇ ਉੱਜਵਲ ਤੇ ਸਫਲ ਕਾਰਜਕਾਲ ਦੀ ਵੀ ਕਾਮਨਾ ਕੀਤੀ ਗਈ । ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਸੈਣੀ ਨੇ ਕਿਹਾ ਕਿ ਪਰਗਟ ਸਿੰਘ ਇੱਕ ਤਜਰਬੇਕਾਰ ਅਤੇ ਜ਼ਮੀਨੀ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤੀ ਨਾਲ ਉੱਭਰੇਗੀ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਡਾ. ਟੀ.ਐਸ. ਰੰਧਾਵਾ, ਜਨਰਲ ਸਕੱਤਰ ਸੁਦੇਸ਼ ਗੁਪਤਾ, ਕੈਸ਼ੀਅਰ ਅੰਕਿਤ ਅਗਰਵਾਲ, ਵਾਈਸ ਪ੍ਰੈਜ਼ੀਡੈਂਟ ਪ੍ਰਜੈ ਸ਼ਰਮਾ, ਜੁਆਇੰਟ ਸਕੱਤਰ ਪਵਨ ਕੁਮਾਰ ਅਤੇ ਸਕੱਤਰ ਸ਼ਿਵਮ ਵਿਜ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ। ਸਾਰਿਆਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨਵੀਆਂ ਉਚਾਈਆਂ ਨੂੰ ਛੂਹੇਗੀ।
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਖੈਹਿਰਾ ‘ਮੁੜ’ ਲੋਹੀਆਂ ਦੇ ਥਾਣਾ ਮੁਖੀ ਨਿਯੁਕਤ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਮਾਰਗ ਦੀ ਲੰਬਾਈ ਪੀ.ਪੀ.ਆਰ. ਮਾਲ ਤੱਕ ਵਧਾਈ ਜਾਵੇ-ਕੌਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।