ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਦੇਵੀ ਤਲਾਬ ਮੰਦਰ ’ਚ ਪੁਲਿਸ ਵਲੋਂ ਚੈਕਿੰਗ, ਡੌਗ ਸਕੁਐਡ ਟੀਮ ਵੀ ਰਹੀ ਮੌਜੂਦ
ਮਕਸੂਦਾਂ 21 ਅਕਤੂਬਰ (ਸੌਰਵ ਮਹਿਤਾ)- ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਅੱਜ ਪੁਲਿਸ ਟੀਮ ਵਲੋਂ ਡੌਗ ਸਕੁਐਡ ਦੀ ਟੀਮ ਦੇ ਸਹਿਯੋਗ ਨਾਲ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮੰਦਰ ਦੇ ਆਲੇ-ਦੁਆਲੇ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਸਾਵਧਾਨੀ ਵਰਤੀ ਜਾ ਸਕੇ।
ਅਜੀਤ ਡੈਸਕ
22-10-2026