24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਸੰਬੰਧੀ ਵਿਸ਼ੇਸ਼ ਕੈਂਪ ਅੱਜ

ਅੱਪਰਾ, 23 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਮੁੱਖ ਚੋਣ ਅਧਿਕਾਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਹਰ ਪੋਲਿੰਗ ਬੂਥ ’ਤੇ 24 ਅਕਤੂਬਰ ਸਨਿਚਰਵਾਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸੰਧੂ ਸੈਕਟਰ ਸੁਪਰਵਾਈਜ਼ਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਪਰਾ ਇਲਾਕੇ ਦੇ ਸਾਰੇ ਹੀ ਪੋਲਿੰਗ ਬੂਥਾਂ ’ਤੇ ਵੀ ਵਿਸ਼ੇਸ਼ ਕੈਂਪ ਲੱਗਣਗੇ।

ਅਜੀਤ ਡੈਸਕ 24-10-2026
ਅੱਪਰਾ, 23 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਮੁੱਖ ਚੋਣ ਅਧਿਕਾਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਹਰ ਪੋਲਿੰਗ ਬੂਥ ’ਤੇ 24 ਅਕਤੂਬਰ ਸਨਿਚਰਵਾਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸੰਧੂ ਸੈਕਟਰ ਸੁਪਰਵਾਈਜ਼ਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਪਰਾ ਇਲਾਕੇ ਦੇ ਸਾਰੇ ਹੀ ਪੋਲਿੰਗ ਬੂਥਾਂ ’ਤੇ ਵੀ ਵਿਸ਼ੇਸ਼ ਕੈਂਪ ਲੱਗਣਗੇ। ਇਸ ਮੌਕੇ ਬੂਥ ਲੈਵਲ ਅਫਸਰ (ਬੀ.ਐਲ.ਓ.) ਵੋਟਰਾਂ ਦੀ ਸਹਾਇਤਾ ਲਈ ਪੋਲਿੰਗ ਬੂਥਾ ’ਤੇ ਹਾਜ਼ਰ ਰਹਿਣਗੇ। ਵੋਟਰ ਇਸ ਮੌਕੇ ਪੋਲਿੰਗ ਬੂਥ ’ਤੇ ਪਹੁੰਚ ਕੇ ਅੰਤਿਮ ਵੋਟਰ ਸੂਚੀ ’ਚ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਨਵੇਂ ਅਤੇ 18 ਸਾਲ ਦੀ ਉਮਰ ਤੋਂ ਵੱਧ ਵਾਲੇ ਨੌਜਵਾਨ ਵੋਟਰ ਵੀ ਵੋਟ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਵੋਟਰ ਵੇਰਵਿਆਂ ਦੀ ਅੰਤਿਮ ਸੁਧਾਈ ਵੀ ਹੋਵੇਗੀ। ਯੋਗ ਵੋਟਰਾਂ ਦੇ 6, 6ਏ, 7 ਅਤੇ 8 ਨੰਬਰ ਫਾਰਮ ਭਰ ਸਕਦੇ ਹਨ। ਦਿਵਿਆਂਗ ਵੋਟਰਾਂ ਦੇ 8 ਨੰਬਰ ਫਾਰਮ ਭਰ ਕੇ ਉਹਨਾਂ ਵੋਟਰਾਂ ਨੂੰ ਵਿਸ਼ੇਸ਼ ਸਹੂਲਤ ਦੇਣ ਲਈ ਪੀ.ਵੀ.ਡੀ. ਦਰਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੀ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਅਗਲੀ ਖ਼ਬਰ ਪਰਾਲੀ ਦੀ ਸਾਂਭ-ਸੰਭਾਲ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਖੁਦ ਲਵੇ-ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।