26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਹੀਮਪੁਰ ਡੇਰੇ ਤੋਂ 50 ਬੱਸਾਂ ਰਾਹੀਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਰਹੀਮਪੁਰ ਡੇਰਾ, ਨਕੋਦਰ ਤੋਂ ਅੱਜ ਸੰਤ ਸਵਾਮੀ ਪ੍ਰਗਟ ਨਾਥ ਜੀ ਦੀ ਅਗਵਾਈ ਹੇਠ 50 ਬੱਸਾਂ ਰਾਹੀਂ ਸੰਗਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਰਵਾਨਾ ਕੀਤਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਉਨ੍ਹਾਂ ਦੇ ਸਾਥੀ ਰਹੀਮਪੁਰ ਡੇਰੇ ਤੋਂ 50 ਬੱਸਾਂ ਰਾਹੀਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਮੌਕੇ। ਤਸਵੀਰ : ਗੁਰਵਿੰਦਰ ਸਿੰਘ 26-10-2026
ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਰਹੀਮਪੁਰ ਡੇਰਾ, ਨਕੋਦਰ ਤੋਂ ਅੱਜ ਸੰਤ ਸਵਾਮੀ ਪ੍ਰਗਟ ਨਾਥ ਜੀ ਦੀ ਅਗਵਾਈ ਹੇਠ 50 ਬੱਸਾਂ ਰਾਹੀਂ ਸੰਗਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਰਵਾਨਾ ਕੀਤਾ। ਇਸ ਧਾਰਮਿਕ ਯਾਤਰਾ ਮੌਕੇ ਦਿੱਲੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਵਿਧਾਇਕ ਡਾ. ਅਜੇ ਦੱਤ ਅਤੇ ਸਾਬਕਾ ਕੈਬਨਿਟ ਮੰਤਰੀ ਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਤੀਰਥ ਸਥਲ ਦੇ ਦਰਸ਼ਨ ਕਰਨਾ ਸੰਗਤ ਲਈ ਸੁਭਾਗ ਦੀ ਗੱਲ ਹੈ। ਅਜਿਹੇ ਧਾਰਮਿਕ ਉਪਰਾਲੇ ਸਾਡੀ ਆਸਥਾ, ਆਪਸੀ ਭਾਈਚਾਰੇ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਸਮਾਨਤਾ, ਪ੍ਰੇਮ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਇਹ ਧਾਰਮਿਕ ਯਾਤਰਾ ਸੰਗਤ ਦੀ ਅਟੁੱਟ ਸ਼ਰਧਾ, ਭਗਵਾਨ ਵਾਲਮੀਕਿ ਜੀ ਪ੍ਰਤੀ ਆਸਥਾ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ। ਉਹਨਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦਾ ਇਕੱਠੇ ਤੀਰਥ ਸਥਲ ਦੇ ਦਰਸ਼ਨਾਂ ਲਈ ਰਵਾਨਾ ਹੋਣਾ ਧਾਰਮਿਕ ਪਰੰਪਰਾਵਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਰਾਹੀਂ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਕੌਂਸਲਰ ਹਰਜਿੰਦਰ ਸਿੰਘ ਲਾਡਾ, ਲੰਬੜਦਾਰ ਸਾਗਰ, ਰਾਜਕੁਮਾਰ ਰਾਜੂ , ਕਮਲ ਲੋਚ, ਭਾਰਤ ਭੂਸ਼ਣ ਜੈਰਥ (ਕਾਕਾ), ਜਗਦੀਸ਼ ਡਾਲੀਆ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸਾਰਿਆਂ ਨੇ ਇਸ ਧਾਰਮਿਕ ਉਪਰਾਲੇ ਵਿੱਚ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਨਕਲੀ ਤੇ ਮਿਲਾਵਟੀ ਪਨੀਰ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਬਲਵੀਰ ਸਿੰਘ ਚੀਮਾ ਰੰਘਰੇਟਾ ਦਲ ਅਗਲੀ ਖ਼ਬਰ ਆੜ੍ਹਤੀਆ ਪ੍ਰਧਾਨ ਜੋਗਾ ਸਿੰਘ ਡੋਲ ਨੂੰ ਸਦਮਾ, ਪਿਤਾ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।