26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨੈਸ਼ਨਲ ਸਕੂਲ ਖੇਡਾਂ ਜੂਡੋ ਵਿਚ ਪੰਜਾਬ ਦੇ ਖਿਡਾਰੀਆਂ ਨੇ ਤਿੰਨ ਕਾਂਸੀ ਦੇ ਤਗਮੇ ਜਿੱਤੇ

ਜਲੰਧਰ, 25 ਅਕਤੂਬਰ (ਡਾ. ਜਤਿੰਦਰ ਸਾਬੀ)-ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਅੰਡਰ-14 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਪੰਜਾਬ ਦੇ ਜੂਡੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ।

ਅਜੀਤ ਡੈਸਕ 26-10-2026
ਜਲੰਧਰ, 25 ਅਕਤੂਬਰ (ਡਾ. ਜਤਿੰਦਰ ਸਾਬੀ)-ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਅੰਡਰ-14 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਪੰਜਾਬ ਦੇ ਜੂਡੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ। ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿਚ ਅਭੀ ਵੀਰ ਨੇ 30 ਕਿੱਲੋ ਭਾਰ ਵਰਗ ਅਤੇ ਸ਼ਿਵਾ ਨੇ 50 ਕਿੱਲੋ ਭਾਰ ਵਰਗ ਵਿਚ ਕਾਂਸੀ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਪ੍ਰੀਤੀਕਾ ਨੇ 40 ਕਿੱਲੋ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਦੀ ਤਗਮਾ ਸੂਚੀ ਵਿਚ ਵਾਧਾ ਕੀਤਾ। ਇਨ੍ਹਾਂ ਖਿਡਾਰੀਆਂ ਦੀ ਪ੍ਰਾਪਤੀ ’ਤੇ ਪੰਜਾਬ ਟੀਮ ਦੇ ਜਨਰਲ ਮੈਨੇਜਰ ਕੁਲਦੀਪ ਸਿੰਘ, ਜੂਡੋ ਕੋਚ ਰਵੀ ਕੁਮਾਰ, ਸ਼ਿਵਮ, ਨੀਨਾ ਤੇ ਨਿਸ਼ਾ ਬਾਲਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਲੈਕਚਰਾਰ ਸਰੀਰਕ ਸਿੱਖਿਆ ਅਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਨੇ ਵੀ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਖੇਤਰੀ ਪਾਸਪੋਰਟ ਦਫ਼ਤਰ ਨੇ ਮੈਡੀਕਲ ਕੈਂਪ ਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਕਲ ਸਟਾਈਲ ਕਬੱਡੀ ਦੇ ਨਿਯਮਾਂ ਵਿਚ ਸੋਧ ਲਈ ਛੇ ਮੈਂਬਰੀ ਬੋਰਡ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।