26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖੇਤਰੀ ਪਾਸਪੋਰਟ ਦਫ਼ਤਰ ਨੇ ਮੈਡੀਕਲ ਕੈਂਪ ਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਲੰਧਰ, 25 ਅਕਤੂਬਰ (ਸ਼ਿਵ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਦਫ਼ਤਰ ਦੇ ਕੰੰਪਲੈਕਸ ਵਿਚ ਕਰਮਚਾਰੀਆਂ ਤੇ ਆਮ ਲੋਕਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੈਡੀਕਲ ਕੈਂਪ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਨਿਯਮਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ।

ਅਜੀਤ ਡੈਸਕ 26-10-2026
ਜਲੰਧਰ, 25 ਅਕਤੂਬਰ (ਸ਼ਿਵ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਦਫ਼ਤਰ ਦੇ ਕੰੰਪਲੈਕਸ ਵਿਚ ਕਰਮਚਾਰੀਆਂ ਤੇ ਆਮ ਲੋਕਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੈਡੀਕਲ ਕੈਂਪ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਨਿਯਮਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਸੀ. ਜੀ. ਐਚ. ਐਸ. ਨਾਲ ਜੁੜੇ ਕੇਅਰਬੈਸਟ ਹਸਪਤਾਲ, ਜਲੰਧਰ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਮਨ ਚਾਵਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦੀ ਪ੍ਰਧਾਨਗੀ ਖੇਤਰੀ ਪਾਸਪੋਰਟ ਅਧਿਕਾਰੀ ਜਲੰਧਰ ਸ੍ਰੀ ਯਸ਼ ਪਾਲ ਤੇ ਡਾ. ਰਮਨ ਚਾਵਲਾ ਵਲੋਂ ਕੀਤੀ ਗਈ। ਮਾਹਿਰਾਂ ਨੇ ਸਿਹਤਮੰਦ ਰਹਿਣ ਲਈ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਬਾਰੇ ਵੀ ਜਾਣਕਾਰੀ ਦਿੱਤੀ। ਮੈਡੀਕਲ ਕੈਂਪ ਦੌਰਾਨ ਦਫ਼ਤਰੀ ਕਰਮਚਾਰੀਆਂ ਅਤੇ ਆਮ ਲੋਕਾਂ ਸਮੇਤ ਲਗਪਗ 60 ਵਿਅਕਤੀਆਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਸਿਹਤ ਸੰਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ।
ਪਿਛਲੀ ਖ਼ਬਰ ਵਾਰਡ ਨੰਬਰ 20 ਵਿਖੇ ਨਸ਼ਿਆਂ ਖ਼ਿਲਾਫ਼ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ ਜੂਡੋ ਵਿਚ ਪੰਜਾਬ ਦੇ ਖਿਡਾਰੀਆਂ ਨੇ ਤਿੰਨ ਕਾਂਸੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।