ਜਲੰਧਰ, 26 ਅਕਤੂਬਰ (ਸ਼ਿਵ )-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਜਾਤ ਭਾਈਚਾਰਿਆਂ ਦੀ ਭਲਾਈ ਲਈ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ, ਉੱਦਮਤਾ, ਪਿੰਡਾਂ ਦੇ ਵਿਕਾਸ ਅਤੇ ਸਿਹਤ ਸਹਾਇਤਾ ਸਮੇਤ ਕਈ ਅਹਿਮ ਕਦਮ ਚੁੱਕੇ ਹਨ। ਉਹ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਗੈਰ ਰਸਮੀ ਗੱਲਬਾਤ ਕਰ ਰਹੇ ਸਨ। ਵਿਜੇ ਸਾਂਪਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਐਸਸੀ ਭਾਈਚਾਰੇ ਨੂੰ ਸਨਮਾਨ ਅਤੇ ਮੌਕਿਆਂ ਨਾਲ ਜੋੜਿਆ ਹੈ। ਅਯੁੱਧਿਆ ਦੇ ਹਵਾਈ ਅੱਡੇ ਦਾ ਮਹਾਰਿਸ਼ੀ ਵਾਲਮੀਕਿ ਦੇ ਨਾਮ ’ਤੇ ਨਾਮਕਰਨ ਇਸ ਸਨਮਾਨ ਦੀ ਮਿਸਾਲ ਹੈ।
ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ-ਵਿਜੇ ਸਾਂਪਲਾ
ਜਲੰਧਰ, 26 ਅਕਤੂਬਰ (ਸ਼ਿਵ )-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਜਾਤ ਭਾਈਚਾਰਿਆਂ ਦੀ ਭਲਾਈ ਲਈ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ, ਉੱਦਮਤਾ, ਪਿੰਡਾਂ ਦੇ ਵਿਕਾਸ ਅਤੇ ਸਿਹਤ ਸਹਾਇਤਾ ਸਮੇਤ ਕਈ ਅਹਿਮ ਕਦਮ ਚੁੱਕੇ ਹਨ। ਉਹ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਗੈਰ ਰਸਮੀ ਗੱਲਬਾਤ ਕਰ ਰਹੇ ਸਨ।
ਅਜੀਤ ਡੈਸਕ
27-10-2026