27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਫਿਲੌਰ ਸਬ-ਡਵੀਜ਼ਨ ’ਚ 5 ਮੁਕੱਦਮੇ ਦਰਜ, 6 ਮੁਲਜ਼ਮ ਗ੍ਰਿਫ਼ਤਾਰ

ਫਿਲੌਰ, 26 ਅਕਤੂਬਰ (ਵਿਪਨ ਗੈਰੀ)-ਪੰਜਾਬ ਸਰਕਾਰ ਅਤੇ ਡੀ. ਜੀ.

ਅਜੀਤ ਡੈਸਕ 27-10-2026
ਫਿਲੌਰ, 26 ਅਕਤੂਬਰ (ਵਿਪਨ ਗੈਰੀ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਫਿਲੌਰ, ਗੁਰਾਇਆ ਅਤੇ ਬਿਲਗਾ ਇਲਾਕਿਆਂ ਵਿੱਚ ਕਾਰਵਾਈ ਕਰਦਿਆਂ ਐੱਨ.ਡੀ.ਪੀ.ਐੱਸ. ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ 107 ਨਸ਼ੀਲੀਆਂ ਗੋਲੀਆਂ ਅਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਜਲੰਧਰ ਰੇਂਜ ਦੇ ਉੱਚ ਪੁਲਿਸ ਅਧਿਕਾਰੀਆਂ ਅਤੇ ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਸਬ-ਡਵੀਜ਼ਨ ਫਿਲੌਰ ਦੇ ਡੀ.ਐੱਸ.ਪੀ. ਭਾਰਤ ਮਸੀਹ ਲੱਧੜ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਫਿਲੌਰ ਥਾਣੇ ’ਚ ਦਰਜ 2 ਮਾਮਲਿਆਂ ਵਿੱਚ ਕ੍ਰਮਵਾਰ 3 ਗ੍ਰਾਮ ਹੈਰੋਇਨ ਅਤੇ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗੁਰਾਇਆ ਥਾਣੇ ਵਿੱਚ ਦਰਜ 2 ਮਾਮਲਿਆਂ ’ਚ 52 ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬਿਲਗਾ ਥਾਣੇ ’ਚ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2026 ਦੌਰਾਨ ਹੁਣ ਤੱਕ ਫਿਲੌਰ ਸਬ-ਡਵੀਜ਼ਨ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਕੁੱਲ 395 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 508 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 1 ਕਿਲੋ 149 ਗ੍ਰਾਮ ਹੈਰੋਇਨ, 50 ਕਿਲੋ 600 ਗ੍ਰਾਮ ਭੁੱਕੀ, 283 ਗ੍ਰਾਮ ਅਫ਼ੀਮ, 2 ਕਿਲੋ 900 ਗ੍ਰਾਮ ਗਾਂਜਾ, 317 ਗ੍ਰਾਮ ਚਰਸ ਅਤੇ 10,989 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਨੇ ਖ਼ੂਨਦਾਨ ਕੈਂਪ ਲਗਇਆ ਅਗਲੀ ਖ਼ਬਰ ਲੋਹੀਆਂ ਦੀ ਬਸੰਤ ਕਾਲੋਨੀ ’ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।