27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਅਰਜਨਵਾਲ ਵਿਖੇ 12ਵਾਂ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ

ਆਦਮਪੁਰ,26 ਅਕਤੂਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਸਮੂਹ ਸਾਧ ਸੰਗਤ, ਪਿੰਡ ਅਰਜਨਵਾਲ, ਐੱਨ. ਆਰ.

ਅਜੀਤ ਡੈਸਕ 27-10-2026
ਆਦਮਪੁਰ,26 ਅਕਤੂਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਸਮੂਹ ਸਾਧ ਸੰਗਤ, ਪਿੰਡ ਅਰਜਨਵਾਲ, ਐੱਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ 12ਵਾਂ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਜਲੰਧਰ-ਹੁਸ਼ਿਆਰਪੁਰ ਰੋਡ ਸਥਿਤ ਪਿੰਡ ਅਰਜਨਵਾਲ (ਨੇੜੇ ਰੂਰਲ ਹਸਪਤਾਲ, ਆਦਮਪੁਰ) ਜ਼ਿਲ੍ਹਾ ਜਲੰਧਰ ਵਿਖੇ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ (ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਰਾਗੀ ਜਥਾ ਬਾਬਾ ਜਤਿੰਦਰ ਸਿੰਘ ਖ਼ਾਲਸਾ, ਇੰਟਰਨੈਸ਼ਨਲ ਢਾਡੀ ਜਥਾ ਭਾਈ ਸੁਖਵਿੰਦਰ ਸਿੰਘ ਗਰੇਵਾਲ, ਇੰਟਰਨੈਸ਼ਨਲ ਢਾਡੀ ਜਥਾ ਭਾਈ ਬਲਵੀਰ ਸਿੰਘ ਪਾਰਸ, ਕਵੀਸ਼ਰੀ ਜਥਾ ਗਿਆਨੀ ਜੋਬਨਪ੍ਰੀਤ ਸਿੰਘ, ਕਥਾ ਵਾਚਕ ਭਾਈ ਗੁਰਦੇਵ ਸਿੰਘ (ਬਾਬਾ ਬਕਾਲਾ) ਅਤੇ ਹੈੱਡ ਗ੍ਰੰਥੀ ਭਾਈ ਗੁਰਨਾਮ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗਿਆਨੀ ਜਗਜੀਵਨ ਸਿੰਘ ਅਰਜਨਵਾਲ ਵਲੋਂ ਬਾਖ਼ੂਬੀ ਨਿਭਾਈ ਗਈ। ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਗੁਰਬਾਣੀ ਦਾ ਅੰਮ੍ਰਿਤ ਰਸ ਮਾਣਿਆ । ਇਸ ਮੌਕੇ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਕਿਸ਼ਨਪੁਰ, ਸੰਤ ਹਰਜਿੰਦਰ ਸਿੰਘ ਨੰਗਲ ਸਪੋਰਟ, ਸੰਤ ਪ੍ਰਦੀਪ ਦਾਸ ਕਠਾਰ, ਸੇਵਾਦਾਰ ਗੁਰਨਾਮ ਸਿੰਘ ਉਦੇਸੀਆਂ, ਸੁਖਵੀਰ ਸਿੰਘ ਸਰਪੰਚ ,ਬਚਿੱਤਰ ਸਿੰਘ, ਓਂਕਾਰ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਬਿੱਲਾ, ਅਜੀਤ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ, ਜਸਵੰਤ ਸਿੰਘ, ਰਜਿੰਦਰ ਸਿੰਘ, ਮਨਜੀਤ ਸਿੰਘ, ਅਸ਼ੋਕ ਕੁਮਾਰ, ਐਡਵੋਕੇਟ ਬਲਵਿੰਦਰ ਕੁਮਾਰ, ਕੁਲਵਿੰਦਰ ਸਿੰਘ ਟੋਨੀ, ਦਲਜੀਤ ਸਿੰਘ ਭੱਟੀ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।
ਪਿਛਲੀ ਖ਼ਬਰ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸੂਬਾ ਸਰਕਾਰ- ਕਿਸਾਨ ਸੰਘਰਸ਼ ਕਮੇਟੀ ਅਗਲੀ ਖ਼ਬਰ ਰਾਜਪਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕਪੂਰਥਲਾ ’ਚ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।