ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜੰਡਿਆਲਾ ਮੰਜਕੀ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ
ਜੰਡਿਆਲਾ ਮੰਜਕੀ, 27 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਕਸਬੇ ’ਚ ਗੁਰਦੁਆਰਾ ਸਾਹਿਬ ਪੱਤੀ ਗੱਗੜ ਕੀ, ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਪੰਜ ਦਿਨ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ।
ਜੰਡਿਆਲਾ ਮੰਜਕੀ, 27 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਕਸਬੇ ’ਚ ਗੁਰਦੁਆਰਾ ਸਾਹਿਬ ਪੱਤੀ ਗੱਗੜ ਕੀ, ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਪੰਜ ਦਿਨ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਅੱਜ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਪੰਥ ਪ੍ਰਸਿੱਧ ਢਾਡੀ ਪਲਵਿੰਦਰ ਸਿੰਘ ਖਹਿਰਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਪੇਸ਼ ਕੀਤਾ । ਸੰਗਤਾਂ ਵਲੋਂ ਨਗਰ ਕੀਰਤਨ ਦੌਰਾਨ ਸਮੂਹਿਕ ਰੂਪ ਵਿੱਚ ਵੀ ਬਾਣੀ ਜਾਪ ਅਤੇ ਧਾਰਨਾ ਦੁਆਰਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ’ਤੇ ਵੱਖ-ਵੱਖ ਗੁਰੂ ਘਰਾਂ ਦੀਆਂ ਕਮੇਟੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ਬਲਵੀਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਮਰਵਾਹਾ, ਲਛਮਣ ਸਿੰਘ, ਕਸ਼ਮੀਰ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਸੁਖਜੀਤ ਸਿੰਘ, ਗੁਰਵਿੰਦਰ ਸਿੰਘ, ਰਘਬੀਰ ਸਿੰਘ ਆਦਿ ਪ੍ਰਬੰਧਕਾਂ ਤੋਂ ਇਲਾਵਾ ਸਮੁੱਚੇ ਕਸਬੇ ਦੀਆਂ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਸ਼ਖਸ਼ੀਅਤਾਂ ਅਤੇ ਪਤਵੰਤੇ ਵੀ ਨਗਰ ਕੀਰਤਨ ਵਿੱਚ ਸ਼ਾਮਿਲ ਸਨ। ਨਗਰ ਕੀਰਤਨ ਦੌਰਾਨ ਪ੍ਰਸਿੱਧ ਬੈਂਡ ਅਤੇ ਰਿਪਬਲਿਕ ਮਾਡਲ ਸਕੂਲ ਜੰਡਿਆਲਾ ਦੇ ਬੱਚੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੇ ਸਨ।