ਕੋਟਲੀ ਗਾਜਰਾਂ ਵਿਖੇ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮਲਸੀਆਂ, 27 ਅਕਤੂਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਪਿੰਡ ਕੋਟਲੀ ਗਾਜਰਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੇ ਜਾਇਜ਼ ਮਸਲਿਆਂ ਦੇ ਜਲਦ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਮਲਸੀਆਂ, 27 ਅਕਤੂਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਪਿੰਡ ਕੋਟਲੀ ਗਾਜਰਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੇ ਜਾਇਜ਼ ਮਸਲਿਆਂ ਦੇ ਜਲਦ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਪਾਲਾ ਜਲਾਲਪੁਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।