ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਹੋ ਰਹੇ ਖੜ੍ਹੇ-ਤਰਸੇਮ ਸਿੰਘ ਢਿੱਲੋਂ
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਢਿੱਲੋਂ ਨੇ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਉਨ੍ਹਾਂ ਦਾ ਸੰਸਕਾਰ ਕਰਵਾ ਰਹੀ ਹੈ।
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਢਿੱਲੋਂ ਨੇ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਉਨ੍ਹਾਂ ਦਾ ਸੰਸਕਾਰ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਨਸ਼ਿਆਂ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਆਵਾਜ਼ ਨੂੰ ਕਿਸੇ ਨਾ ਕਿਸੇ ਬਹਾਨੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਮੁਹਿੰਮਾਂ ਚਲਾਉਣਾ ਹੀ ਕਾਫ਼ੀ ਨਹੀਂ, ਸਗੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।