28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਲੋਹੀਆਂ ਖਾਸ, 27 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਸਿੱਧੂਪੁਰ ਰੋਡ ’ਤੇ ਪੈਂਦੇ ‘ਅਕਾਲ ਗਲੈਕਸੀ ਕਾਨਵੈਂਟ ਸਕੂਲ, ਲੋਹੀਆਂ ਖਾਸ’ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ| ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਇਸ ਅਸੈਂਬਲੀ ਵਿੱਚ ਜਮਾਤ ਪੰਜਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ| ਸਮਾਗਮ ਦੀ ਸ਼ੁਰੂਆਤ ਮੌਕੇ ਸ਼ਬਦ ਗਾਇਨ ਕੀਤੇ ਗਏ, ਉਪਰੰਤ ’ਚ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਪਾਠ ਕਰਦਿਆਂ ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਜਾਪ ਕੀਤੇ ਗਏ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਨੈਤਿਕ ਸਮਾਗਮ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ| ਇਸ ਪਵਿੱਤਰ ਮੌਕੇ ’ਤੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ| ਸਮਾਗਮ ਸਮਾਪਤੀ ਮੌਕੇ ਹਾਜਰੀਨ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ| ਇਸ ਮੌਕੇ ਵੱਡੀ ਗਿਣਤੀ ’ਚ ਵਿਦਿਆਰਥੀ ਅਤੇ ਸਟਾਫ਼ ਹਾਜਰ ਸੀ|

ਅਜੀਤ ਡੈਸਕ 28-10-2026

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਲੋਹੀਆਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਚੱਕ ਦੇਸ ਰਾਜ ਦੇ ਨੌਜਵਾਨ ਜੈਸੀ ਸਹੋਤਾ ਨੇ ਕੈਨੇਡਾ ਦੇ ਸਰੀ ’ਚ ਵਿਧਾਇਕ ਬਣ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।