ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਵਾਂਗੇ- ਰਾਕੇਸ਼ ਰਾਠੌਰ
ਜਲੰਧਰ, 29 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਹਿੱਤੂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ।
ਜਲੰਧਰ, 29 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਹਿੱਤੂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਭਾਜਪਾ ਸਪੋਰਟਸ ਸੈੱਲ ਦੇ ਸੂਬਾ ਸਹਿ-ਸੰਯੋਜਕ ਨੀਰਜ ਗੁਪਤਾ ਦੇ ਨਿਵਾਸ ਸਥਾਨ ’ਤੇ ਇੱਕ ਮੀਟਿੰਗ ਕਰਵਾਈ ਗਈ। ਇਸ ਮੌਕੇ ਰਾਕੇਸ਼ ਰਾਠੌਰ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਭਾਜਪਾ ਜਲੰਧਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸਰਬਜੀਤ ਗੁਪਤਾ, ਭਾਜਪਾ ਆਗੂ ਲਲਿਤ ਬੱਬੂ, ਡਾ. ਅਨਿਲ ਸੂਦ, ਘਈ ਫਰਨੀਚਰ ਤੋਂ ਪੁਨੀਤ, ਮੋਦੀ ਫਰਨੀਚਰ ਤੋਂ ਆਸ਼ੂ, ਗੁਰਬਖਸ਼ ਲਾਲ, ਮਿੰਟੂ, ਰਵਿੰਦਰਾ ਫਰਨੀਚਰ ਤੋਂ ਰਵੀ, ਵਿੱਕੀ ਅਤੇ ਅਵਤਾਰ ਨਗਰ ਤੋਂ ਸਤਿੰਦਰ ਪੁਰੀ, ਵਿਕਾਸ ਗੁਪਤਾ, ਕਪਿਲ ਗੁਪਤਾ, ਅਤੁਲ ਗੁਪਤਾ, ਕਿਸ਼ਨ ਗੁਪਤਾ, ਬਾਬੂ ਜੀ ਅਤੇ ਅਭਿਸ਼ੇਕ ਗੁਪਤਾ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ।