30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਰੇਕ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 1 ਵਜੇ ਤੱਕ ਮਿਲੇਗੀ ਸਹੂਲਤ

ਸ਼ਾਹਕੋਟ, 29 ਅਕਤੂਬਰ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਦੇ ਉਦੇਸ਼ ਨਾਲ ਕੱਪੜਿਆਂ ਅਤੇ ਹੋਰ ਘਰੇਲੂ ਸਾਮਾਨ ਦੇ ਲੈਣ-ਦੇਣ ਦੀ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਸੰਸਥਾ ਵਲੋਂ ਪਹਿਲਾਂ ਲੋੜਵੰਦ ਲੋਕਾਂ ਨੂੰ ਕੱਪੜੇ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਸੀ ।

ਅਜੀਤ ਡੈਸਕ 30-10-2026
ਸ਼ਾਹਕੋਟ, 29 ਅਕਤੂਬਰ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਦੇ ਉਦੇਸ਼ ਨਾਲ ਕੱਪੜਿਆਂ ਅਤੇ ਹੋਰ ਘਰੇਲੂ ਸਾਮਾਨ ਦੇ ਲੈਣ-ਦੇਣ ਦੀ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਸੰਸਥਾ ਵਲੋਂ ਪਹਿਲਾਂ ਲੋੜਵੰਦ ਲੋਕਾਂ ਨੂੰ ਕੱਪੜੇ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਸੀ । ਹੁਣ ਇਸ ਸੇਵਾ ’ਚ ਵਾਧਾ ਕਰਦਿਆਂ ਕੱਪੜਿਆਂ ਦੇ ਨਾਲ-ਨਾਲ ਹੋਰ ਵਾਧੂ ਘਰੇਲੂ ਸਾਮਾਨ ਅਤੇ ਬੱਚਿਆਂ ਦੇ ਖਿਡੌਣਿਆਂ ਦਾ ਲੈਣ-ਦੇਣ ਵੀ ਕੀਤਾ ਜਾਵੇਗਾ। ਸੰਸਥਾ ਦੇ ਸਰਪ੍ਰਸਤ ਮੈਡਮ ਮਨਜੀਤ ਕੌਰ, ਕਾਰਜਕਾਰੀ ਪ੍ਰਧਾਨ ਸੁਰਿੰਦਰ ਕੌਰ ਝੀਤਾ ਅਤੇ ਜਨਰਲ ਸਕੱਤਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਇਹ ਸੇਵਾ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 1 ਵਜੇ ਤੱਕ ਸ੍ਰੀ ਅਨੰਦਪੁਰ ਸਾਹਿਬ ਲੰਗਰ ਸੁਸਾਇਟੀ ਦੇ ਹਾਲ ਮੁਹੱਲਾ ਰਿਸ਼ੀ, ਸ਼ਾਹਕੋਟ ਵਿਖੇ ਹੋਵੇਗੀ। ਇਸ ਦਾ ਉਦੇਸ਼ ਘਰਾਂ ਵਿੱਚ ਪਏ ਵਰਤੋਂਯੋਗ ਵਾਧੂ ਕੱਪੜਿਆਂ, ਘਰੇਲੂ ਵਸਤਾਂ ਅਤੇ ਬੱਚਿਆਂ ਦੇ ਖਿਡੌਣਿਆਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਇਨ੍ਹਾਂ ਵਸਤਾਂ ਦੀ ਮੁੜ ਵਰਤੋਂ ਹੋ ਸਕੇ ਅਤੇ ਲੋੜਵੰਦ ਲੋਕਾਂ ਦੀਆਂ ਲੋੜਾਂ ਪੂਰੀਆਂ ਹੋ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ’ਚ ਪਏ ਸਾਫ਼-ਸੁਥਰੇ ਅਤੇ ਵਰਤੋਂਯੋਗ ਵਾਧੂ ਕੱਪੜੇ ਅਤੇ ਹੋਰ ਸਮਾਨ ਸੰਸਥਾ ਤੱਕ ਪਹੁੰਚਾਉਣ ਤਾਂ ਜੋ ਇਹ ਕਿਸੇ ਲੋੜਵੰਦ ਦੇ ਕੰਮ ਆ ਸਕੇ।
ਪਿਛਲੀ ਖ਼ਬਰ ਦੀ ਇੰਪੀਰੀਅਲ ਸਕੂਲ, ਗ੍ਰੀਨ ਕੈਂਪਸ ’ਚ ਵਿਸ਼ਵ ਪੋਲੀਓ ਦਿਵਸ ਮੌਕੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫਤ ਜਾਂਚ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।