ਮੋਬਾਈਲਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਮੋਬਾਈਲ ਕੀਤੇ ਚੋਰੀ
ਦੁਸਾਂਝ ਕਲਾਂ, 29 ਅਕਤੂਬਰ (ਰਾਮ ਪ੍ਰਕਾਸ਼ ਟੋਨੀ )-ਹਲਕਾ ਫਿਲੌਰ ਦੇ ਥਾਣਾ ਗੁਰਾਇਆ ਅਧੀਨ ਆਉਂਦੀ ਪੁਲਿਸ ਚੌਕੀ ਦੁਸਾਂਝ ਕਲਾਂ ਦੇ ਪਿੰਡ ਸਰਹਾਲ ਮੁੰਡੀ ਦੇ ਅੱਡੇ ’ਤੇ ਬੀਤੀ ਰਾਤ ਚੋਰਾਂ ਨੇ ਇੱਕ ਮੋਬਾਈਲ ਰਿਪੇਅਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਸ਼ਟਰ ਤੋੜ ਕੇ ਅੰਦਰ ਪਏ ਪੁਰਾਣੇ ਅਤੇ ਮੁਰੰਮਤ ਲਈ ਆਏ ਮੋਬਾਈਲ ਫੋਨ ਚੋਰੀ ਕਰ ਲਏ। ਚੋਰੀ ਦੀ ਇਹ ਘਟਨਾ ਦੁਕਾਨ ਵਿੱਚ ਲੱਗੇ ਸੀ.
ਚ
ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਦੁਕਾਨ ਮਾਲਕ ਸੰਦੀਪ ਕੁਮਾਰ। ਤਸਵੀਰ: ਰਾਮ ਪ੍ਰਕਾਸ਼ ਟੋਨੀ
30-10-2026
ਦੁਸਾਂਝ ਕਲਾਂ, 29 ਅਕਤੂਬਰ (ਰਾਮ ਪ੍ਰਕਾਸ਼ ਟੋਨੀ )-ਹਲਕਾ ਫਿਲੌਰ ਦੇ ਥਾਣਾ ਗੁਰਾਇਆ ਅਧੀਨ ਆਉਂਦੀ ਪੁਲਿਸ ਚੌਕੀ ਦੁਸਾਂਝ ਕਲਾਂ ਦੇ ਪਿੰਡ ਸਰਹਾਲ ਮੁੰਡੀ ਦੇ ਅੱਡੇ ’ਤੇ ਬੀਤੀ ਰਾਤ ਚੋਰਾਂ ਨੇ ਇੱਕ ਮੋਬਾਈਲ ਰਿਪੇਅਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਸ਼ਟਰ ਤੋੜ ਕੇ ਅੰਦਰ ਪਏ ਪੁਰਾਣੇ ਅਤੇ ਮੁਰੰਮਤ ਲਈ ਆਏ ਮੋਬਾਈਲ ਫੋਨ ਚੋਰੀ ਕਰ ਲਏ। ਚੋਰੀ ਦੀ ਇਹ ਘਟਨਾ ਦੁਕਾਨ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੰਦੀਪ ਕੁਮਾਰ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਢੰਡਵਾੜ ਨੇ ਦੱਸਿਆ ਕਿ ਸਰਹਾਲ ਮੁੰਡੀ ਦੇ ਅੱਡੇ ’ਤੇ ਉਸ ਦੀ ਮੋਬਾਈਲ ਰਿਪੇਅਰ ਦੀ ਦੁਕਾਨ ਹੈ । ਜਿੱਥੇ ਉਹ ਮੋਬਾਈਲ ਫੋਨਾਂ ਦੀ ਮੁਰੰਮਤ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਰੱਖੇ ਪੁਰਾਣੇ ਅਤੇ ਮੁਰੰਮਤ ਲਈ ਆਏ ਮੋਬਾਈਲ ਫੋਨ ਚੋਰੀ ਕਰ ਲਏ। ਉਸ ਅਨੁਸਾਰ ਚੋਰੀ ਹੋਏ ਮੋਬਾਈਲਾਂ ਦੀ ਕੀਮਤ ਕਰੀਬ 50 ਤੋਂ 60 ਹਜ਼ਾਰ ਰੁਪਏ ਬਣਦੀ ਹੈ। ਸੰਦੀਪ ਕੁਮਾਰ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਲਿਖਤੀ ਸ਼ਿਕਾਇਤ ਦੇਣ ਲਈ ਜਦੋਂ ਉਹ ਪੁਲਿਸ ਚੌਕੀ ਦੁਸਾਂਝ ਕਲਾਂ ਪਹੁੰਚੇ ਤਾਂ ਉੱਥੇ ਕੋਈ ਵੀ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ । ਜਿਸ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਪਰਤਣਾ ਪਿਆ। ਇਸ ਉਪਰੰਤ ਉਨ੍ਹਾਂ ਨੇ ਐਮਰਜੈਂਸੀ ਨੰਬਰ 112 ’ਤੇ ਫੋਨ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਇੰਚਾਰਜ ਹਰਭਜਨ ਸਿੰਘ ਗਿੱਲ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਚੋਰਾਂ ਦੀ ਭਾਲ ਕਰਕੇ ਜਲਦੀ ਕਾਬੂ ਕੀਤਾ ਜਾਵੇਗਾ।