31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀ.ਏ.-ਬਰਾੜ

ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਭਾਜਪਾ ਜਲੰਧਰ ਦੱਖਣੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਜਗਬੀਰ ਸਿੰਘ ਬਰਾੜ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.

ਜਗਬੀਰ ਸਿੰਘ ਬਰਾੜ 31-10-2026
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਭਾਜਪਾ ਜਲੰਧਰ ਦੱਖਣੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਜਗਬੀਰ ਸਿੰਘ ਬਰਾੜ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਕੇਂਦਰ ਸਰਕਾਰ ਦੀ ਤਰਜ਼ ’ਤੇ 63 ਫ਼ੀਸਦੀ ਡੀ.ਏ. ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਬਣਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ । ਸ. ਬਰਾੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਫ਼ੀਸਦੀ ਡੀ.ਏ. ਵੀ ਨਹੀਂ ਦਿੱਤਾ ਗਿਆ, ਜਦਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਸਬੰਧੀ ਨਿਰਦੇਸ਼ ਦਿੱਤੇ ਗਏ ਸਨ । ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਕਾਨੂੰਨੀ ਅਤੇ ਅਦਾਲਤੀ ਪ੍ਰਕਿਰਿਆਵਾਂ ਵਿੱਚ ਉਲਝਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਕਰਤਾਰਪੁਰ ਵਿਚ ‘ਆਪ’ ਨੂੰ ਛੱਡ ਵਾਰਡ ਨੰਬਰ-1 ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ ਹਲਕਾ ਇੰਚਾਰਜ ਰਜਿੰਦਰ ਸਿੰਘ ਸਾਬਕਾ ਐਸ.... ਅਗਲੀ ਖ਼ਬਰ ਡੰਕੀ ਰੂਟ ਮਾਮਲੇ ’ਚ ਤਰੁਣ ਖੋਸਲਾ ਨੂੰ ਜੇਲ੍ਹ ਭੇਜਿਆ 7 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਈ. ਡੀ. ਨੇ ਅਦਾਲਤ ’ਚ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।