01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਨਗਣਨਾ-2027 ਸੰਬੰਧੀ ਬਰਲਟਨ ਪਾਰਕ ਵਿਖੇ ਸਟਾਲ ਲਗਾ ਕੇ ਲੋਕਾਂ ਨੂੰ ਇਸ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਜਲੰਧਰ, 31 ਅਕਤੂਬਰ (ਜਤਿੰਦਰ ਪੰਮੀ)–ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ਹਿਰ ਦੇ ਬਰਲਟਨ ਪਾਰਕ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸਟਾਲ ਲਗਾਇਆ ਗਿਆ। ਇਸ ਸਟਾਲ ਰਾਹੀਂ ਆਮ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੇ ਮੁੱਖ ਉਦੇਸ਼ਾਂ ਅਤੇ ਇਸ ਪ੍ਰਕਿਰਿਆ ਵਿੱਚ ਨਾਗਰਿਕਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 01-11-2026
ਜਲੰਧਰ, 31 ਅਕਤੂਬਰ (ਜਤਿੰਦਰ ਪੰਮੀ)–ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ਹਿਰ ਦੇ ਬਰਲਟਨ ਪਾਰਕ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸਟਾਲ ਲਗਾਇਆ ਗਿਆ। ਇਸ ਸਟਾਲ ਰਾਹੀਂ ਆਮ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੇ ਮੁੱਖ ਉਦੇਸ਼ਾਂ ਅਤੇ ਇਸ ਪ੍ਰਕਿਰਿਆ ਵਿੱਚ ਨਾਗਰਿਕਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਟਾਲ ’ਤੇ ਪਹੁੰਚਣ ਵਾਲੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲੇਗੀ, ਜਦਕਿ ਆਬਾਦੀ ਦੀ ਗਣਨਾ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਜਨਗਣਨਾ ਨਾਲ ਜੁੜੀਆਂ ਅਹਿਮ ਤਰੀਕਾਂ ਅਤੇ ਪ੍ਰਕਿਰਿਆ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ, ਤਾਂ ਜੋ ਉਹ ਸਮੇਂ ਸਿਰ ਇਸ ਵਿੱਚ ਭਾਗ ਲੈ ਸਕਣ। ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਦੀ ਯੋਜਨਾਬੰਦੀ ਲਈ ਇੱਕ ਅਹਿਮ ਆਧਾਰ ਹੈ। ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਵੱਖ-ਵੱਖ ਸਰਕਾਰੀ ਯੋਜਨਾਵਾਂ ਤਿਆਰ ਕਰਨ, ਲੋਕਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਾਇਕ ਹੁੰਦੇ ਹਨ।
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੂਚੀ ਮਨੁੱਖਤਾ ਲਈ ਪ੍ਰੇਰਨਾ ਦੇਣ ਵਾਲੀਆਂ-ਪ੍ਰਵੀਨ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।