02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਿਟੀ ਰੇਲਵੇ ਸਟੇਸ਼ਨ ’ਤੇ ਯਾਤਰੀ ਜਾਗਰੂਕਤਾ ਤੇ ਖੋਜ ਮੁਹਿੰਮ ਚਲਾਈ

ਚੁਗਿੱਟੀ / ਜੰਡੂਸਿੰਘਾ , 1 ਨਵੰਬਰ ( ਨਰਿੰਦਰ ਲਾਗੂ )- ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਯਾਤਰੀ ਜਾਗਰੂਕਤਾ ਵਧਾਉਣ ਲਈ ਰੇਲਵੇ ਸਟੇਸ਼ਨ ਜਲੰਧਰ ਵਿਖੇ ਜੀ . ਆਰ .

ਅਜੀਤ ਡੈਸਕ 02-11-2026
ਚੁਗਿੱਟੀ / ਜੰਡੂਸਿੰਘਾ , 1 ਨਵੰਬਰ ( ਨਰਿੰਦਰ ਲਾਗੂ )- ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਯਾਤਰੀ ਜਾਗਰੂਕਤਾ ਵਧਾਉਣ ਲਈ ਰੇਲਵੇ ਸਟੇਸ਼ਨ ਜਲੰਧਰ ਵਿਖੇ ਜੀ . ਆਰ . ਪੀ . ਸਟਾਫ , ਏ . ਐਸ . ਟੀ . ਟੀਮ ਅਤੇ ਆਰ . ਪੀ . ਐਫ . ਕਰਮਚਾਰੀਆਂ ਦੁਆਰਾ ਸਾਂਝੇ ਰੂਪ ’ ਚ ਇੱਕ ਯਾਤਰੀ ਜਾਗਰੂਕਤਾ ਅਤੇ ਖੋਜ ਮੁਹਿੰਮ ਚਲਾਈ ਗਈ । ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸ਼ੱਕੀ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ । ਇਸ ਤੋਂ ਇਲਾਵਾ ਸਾਰੇ ਪਲੇਟਫਾਰਮਾਂ , ਸਰਕੂਲੇਟਿੰਗ ਏਰੀਆ , ਪਾਰਸਲ ਦਫਤਰ , ਵੇਟਿੰਗ ਹਾਲ , ਪਾਰਕਿੰਗ ਖੇਤਰ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਵਿਆਪਕ ਤੌਰ ‘ ਤੇ ਤਲਾਸ਼ੀ ਅਤੇ ਜਾਂਚ ਕੀਤੀ ਗਈ । ਪੁਲਿਸ ਅਧਿਕਾਰੀਆਂ ਵੱਲੋਂ ਯਾਤਰੀਆਂ , ਵਿਕਰੇਤਾਵਾਂ ਅਤੇ ਆਟੋ ਡਰਾਈਵਰਾਂ ਨੂੰ ਵੀ ਸੰਵੇਦਨਸ਼ੀਲ ਬਣਾਇਆ ਗਿਆ ਅਤੇ ਸੁਰੱਖਿਆ ਉਪਾਵਾਂ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ । ਪੁਲਿਸ ਵਲੋਂ ਦੱਸਿਆ ਗਿਆ ਕਿ ਇਸ ਆਪ੍ਰੇਸ਼ਨ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ । ਫਿਲਹਾਲ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ।
ਪਿਛਲੀ ਖ਼ਬਰ ਕਾਰੋਬਾਰੀਆਂ ਨੂੰ ਸਿਡਬੀ ਦੀਆਂ ਕਰਜ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਅਗਲੀ ਖ਼ਬਰ ਆਜ਼ਾਦੀ ਘੁਲਾਟੀਏ ਅਤੇ ਪ੍ਰਸਿੱਧ ਸਿਆਸਤਦਾਨ ‘ਸ੍ਰੀ ਯਸ਼’ ਦੇ ਬੁੱਤ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।