02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੇ ਗ੍ਰਹਿ ਫਿਲੌਰ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕੱਲ੍ਹ

ਫਿਲੌਰ, 1 ਨਵੰਬਰ (ਸਤਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਗ੍ਰਹਿ ਫਿਲੌਰ ਵਿਖੇ ਸਰਬੱਤ ਦੇ ਭਲੇ ਲਈ ਅਤੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸਵ.

ਅਜੀਤ ਡੈਸਕ 02-11-2026
ਫਿਲੌਰ, 1 ਨਵੰਬਰ (ਸਤਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਗ੍ਰਹਿ ਫਿਲੌਰ ਵਿਖੇ ਸਰਬੱਤ ਦੇ ਭਲੇ ਲਈ ਅਤੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸਵ. ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਓਟ ਆਸਰੇ ’ਚ ਰਹਿ ਕੇ ਸਮਾਜ ਦੀ ਸੇਵਾ ਕਰ ਨ ਦਾ ਸੁਹਿਰਦ ਯਤਨ ਕਰਦਾ ਆ ਰਿਹਾ ਹੈ। 3 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਤੇ ਇਲਾਕੇ ਵਿਚ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਸ੍ਰੀ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਹਿਤੈਸ਼ੀਆਂ ਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਸ਼ਬਦਾਂ ਵਿਚ ਬੇਨਤੀ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਉਣ। ਇਸ ਮੌਕੇ ਵਿਧਾਇਕ ਚੌਧਰੀ ਦੇ ਨਾਲ ਨਗਰ ਕੌਂਸਲ ਫਿਲੌਰ ਦੇ ਕੌਂਸਲਰ ਸ਼ੰਕਰ ਸੰਧੂ, ਕੌਂਸਲਰ ਮਲਕੀਤ ਕੁਮਾਰ, ਸਾਬਕਾ ਕੌਂਸਲਰ ਰਾਜ ਕੁਮਾਰ ਸੰਧੂ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਮੱਖਣ ਸਿੰਘ ਖਹਿਰਾ, ਰਾਕੇਸ਼ ਦੁੱਗਲ ਗੁਰਾਇਆ, ਨਵਦੀਪ ਸਿੰਘ ਬੜਾ ਪਿੰਡ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਰਬਾਰ ਸ੍ਰੀ ਛਿੰਨਮਸਤਿਕਾ ਧਾਮ ਵਿਖੇ ਨਤਮਸਤਕ ਹੋਏ ‘ਆਪ’ ਇੰਚਾਰਜ ਪਾਲਾ ਜਲਾਲਪੁਰ * ਮੰਦਰ ਦੀ ਨਵੀਂ ਉਸਾਰੀ ਲਈ 2 ਲੱਖ ਰੁ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੰਬੰਧੀ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।