04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਲੋਂ ਚੋਣਾਂ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ - ਆਸਰਾ ਲੈਣ ਲਈ ਅਖੰਡ ਪਾਠ ਸਾਹਿਬ ਕਰਵਾਇਆ

ਫਿਲੌਰ, 3 ਨਵੰਬਰ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਸਾਲ 2022 ’ਚ ਫਿਲੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਜਾਣ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ-ਆਸਰਾ ਲੈਣ ਲਈ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਫਿਲੌਰ ਸਥਿਤ ਆਪਣੀ ਰਿਹਾਇਸ਼ ਵਿਖੇ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ ਚੌਧਰੀ ਨੇ ਵਾਹਿਗੁਰੂ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦਿਆਂ ਹਲਕੇ ਦੇ ਵੋਟਰਾਂ, ਪਾਰਟੀ ਵਰਕਰਾਂ, ਸਮਰਥਕਾਂ ਤੇ ਸ਼ੁਭਚਿੰਤਕਾਂ ਦਾ ਉਨ੍ਹਾਂ ਵਲੋਂ ਦਿੱਤੇ ਗਏ ਪਿਆਰ, ਭਰੋਸੇ ਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ।

ਅਜੀਤ ਡੈਸਕ 04-11-2026
ਫਿਲੌਰ, 3 ਨਵੰਬਰ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਸਾਲ 2022 ’ਚ ਫਿਲੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਜਾਣ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ-ਆਸਰਾ ਲੈਣ ਲਈ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਫਿਲੌਰ ਸਥਿਤ ਆਪਣੀ ਰਿਹਾਇਸ਼ ਵਿਖੇ ਅਖੰਡ ਪਾਠ ਸਾਹਿਬ ਕਰਵਾਇਆ ਗਿਆ।ਇਸ ਮੌਕੇ ਵਿਕਰਮਜੀਤ ਸਿੰਘ ਚੌਧਰੀ ਨੇ ਵਾਹਿਗੁਰੂ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦਿਆਂ ਹਲਕੇ ਦੇ ਵੋਟਰਾਂ, ਪਾਰਟੀ ਵਰਕਰਾਂ, ਸਮਰਥਕਾਂ ਤੇ ਸ਼ੁਭਚਿੰਤਕਾਂ ਦਾ ਉਨ੍ਹਾਂ ਵਲੋਂ ਦਿੱਤੇ ਗਏ ਪਿਆਰ, ਭਰੋਸੇ ਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ’ਚ ਵੀ ਪੂਰੀ ਲਗਨ, ਵਚਨਬੱਧਤਾ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਇਸ ਮੌਕੇ ਇਕੱਤਰ ਸੰਗਤ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਚ ਜੁੱਟਣ ਦਾ ਸੱਦਾ ਦਿੱਤਾ। ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ, ਸਮਰਥਕਾਂ ਤੇ ਵੱਖ-ਵੱਖ ਪੋਲਿੰਗ ਬੂਥਾਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਤੇ ਸਮੂਹ ਸੰਗਤ ਨੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਤੋਂ ਇਲਾਵਾ ਮੌਜੂਦਾ ਤੇ ਸਾਬਕਾ ਨਗਰ ਕੌਂਸਲਰ, ਸਰਪੰਚ, ਸਾਬਕਾ ਸਰਪੰਚ, ਪਾਰਟੀ ਦੇ ਸੀਨੀਅਰ ਅਹੁਦੇਦਾਰ ਅਤੇ ਵੱਖ-ਵੱਖ ਪੋਲਿੰਗ ਬੂਥਾਂ ਦੇ ਬੀ.ਐਲ.ਏਜ਼ ਵੀ ਹਾਜ਼ਰ ਸਨ। ਅੰਤ ’ਚ ਚੌਧਰੀ ਪਰਿਵਾਰ ਵਲੋਂ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਵਾਲੀ ਸਮੂਹ ਸੰਗਤ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਈਰਾਨ ਅਤੇ ਰੂਸ-ਯੂਕਰੇਨ ਜੰਗਾਂ ਕਾਰਨ ਦੁਨੀਆਂ ਭਰ ਦੇ ਮੁਲਕਾਂ ਦੀ ਆਰਥਿਕ ਵਿਵਸਥਾ ਡਗਮਗਾਈ ਅਗਲੀ ਖ਼ਬਰ ਗੁਰਦੁਆਰਾ ਬਾਵਾ ਟਾਹਲੀ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।