05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਲੰਧਰ ਭਾਜਪਾ ਦੇ ਸਿੱਖ ਆਗੂਆਂ ਨੇ ਚੰਡੀਗੜ੍ਹ ’ਚ ‘ਜ਼ਖ਼ਮ 84’ ਪ੍ਰੋਗਰਾਮ ’ਚ ਹਿੱਸਾ ਲਿਆ

ਜਲੰਧਰ, 4 ਨਵੰਬਰ (ਸ਼ਿਵ )- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਚੰਡੀਗ਼ੜ੍ਹ ’ਚ ਜ਼ਖਮ-84 ਪ੍ਰੋਗਰਾਮ ਕਰਵਾਇਆ ਗਿਆ। ਪ੍ਰਮੁੱਖ ਭਾਜਪਾ ਆਗੂਆਂ ਨੇ ਇਸ ਮੌਕੇ ਪਾਰਕ ਵਿਊ ਹੋਟਲ ’ਚ ਪੀੜਤਾਂ ਦੇ ਪਰਿਵਾਰਾਂ ਨਾਲ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀ ਭੂਮਿਕਾ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ।

ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਸ਼ਿਵ )- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਚੰਡੀਗ਼ੜ੍ਹ ’ਚ ਜ਼ਖਮ-84 ਪ੍ਰੋਗਰਾਮ ਕਰਵਾਇਆ ਗਿਆ। ਪ੍ਰਮੁੱਖ ਭਾਜਪਾ ਆਗੂਆਂ ਨੇ ਇਸ ਮੌਕੇ ਪਾਰਕ ਵਿਊ ਹੋਟਲ ’ਚ ਪੀੜਤਾਂ ਦੇ ਪਰਿਵਾਰਾਂ ਨਾਲ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀ ਭੂਮਿਕਾ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ। ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਾਬਕਾ ਵਿਧਾਇਕ ਤੇ ਪੰਜਾਬ ਭਾਜਪਾ ਐੱਸ. ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ, ਪੰਜਾਬ ਭਾਜਪਾ ਸਕੱਤਰ ਅਮਰਜੀਤ ਸਿੰਘ ਅਮਰੀ, ਜਲੰਧਰ ਭਾਜਪਾ ਦੇ ਸਹਿ-ਇੰਚਾਰਜ ਹਰਜੀਤ ਸਿੰਘ ਸੰਧੂ ਅਤੇ ਜਲੰਧਰ ਭਾਜਪਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸ਼ਰਮਾ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਭਾਜਪਾ ਸਿੱਖ ਆਗੂ ਤੇ ਨਗਰ ਨਿਗਮ ਵਿਚ ਭਾਜਪਾ ਕੌਂਸਲਰ ਗਰੁੱਪ ਲੀਡਰ ਮਨਜੀਤ ਸਿੰਘ ਟੀਟੂ, ਅਮਰਜੀਤ ਸਿੰਘ ਗੋਲਡੀ, ਗੋਲਡੀ ਭਾਟੀਆ, ਮੱਖਣ ਸਿੰਘ ਅੱਡਾ ਹੁਸ਼ਿਆਰਪੁਰ, ਜਸਬੀਰ ਸਿੰਘ ਜੱਜ, ਜੌਲੀ, ਅਮਨਪ੍ਰੀਤ ਸਿੰਘ, ਗਗਨਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ, ਪੰਜਾਬ ਵਿੱਚ ਅੱਤਵਾਦ ਦਾ ਕਾਲਾ ਦੌਰ ਕਾਂਗਰਸ ਪਾਰਟੀ ਦੀ ਸੱਤਾ ਦੀ ਸਵਾਰਥੀ ਰਾਜਨੀਤੀ ਦਾ ਕਾਲਾ ਇਤਿਹਾਸ ਹੈ।
ਪਿਛਲੀ ਖ਼ਬਰ ਡਿਪੂ ਹੋਲਡਰ ਯੂਨੀਅਨ ਨੇ ਸਰਕਾਰ ਤੋਂ ਕਮਿਸ਼ਨ ਵਧਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਗੌਤਮ ਲੂੁਥਰ , ਰਿਸ਼ੀ ਸਹੋਤਾ , ਮੋਹਿਤ ਤਲਵਾਰ ਭਾਰਤੀ ਜਨਤਾ ਪਾਰਟੀ ’ ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।