05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਿਪੂ ਹੋਲਡਰ ਯੂਨੀਅਨ ਨੇ ਸਰਕਾਰ ਤੋਂ ਕਮਿਸ਼ਨ ਵਧਾਉਣ ਦੀ ਕੀਤੀ ਮੰਗ

ਜਲੰਧਰ, 4 ਨਵੰਬਰ (ਸ਼ਿਵ)- ਜਲੰਧਰ ਡਿਪੂ ਹੋਲਡਰ ਯੂਨੀਅਨ ਜਲੰਧਰ ਸ਼ਹਿਰ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਅਜੀਤ ਨਗਰ, ਨਕੋਦਰ ਚੌਕ ਵਿਖੇ ਯੂਨੀਅਨ ਦੇ ਪ੍ਰਧਾਨ ਅਨੂਪ ਸਰੀਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਡਿਪੂ ਹੋਲਡਰਾਂ ਨੇ ਆਪਣੇ ਕਾਰੋਬਾਰ ’ਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਚੁਣੌਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਅਨੂਪ ਸਰੀਨ ਤੇ ਹੋਰ ਆਗੂ। ਤਸਵੀਰ- ਜੀ. ਪੀ. ਸਿੰਘ 05-11-2026
ਜਲੰਧਰ, 4 ਨਵੰਬਰ (ਸ਼ਿਵ)- ਜਲੰਧਰ ਡਿਪੂ ਹੋਲਡਰ ਯੂਨੀਅਨ ਜਲੰਧਰ ਸ਼ਹਿਰ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਅਜੀਤ ਨਗਰ, ਨਕੋਦਰ ਚੌਕ ਵਿਖੇ ਯੂਨੀਅਨ ਦੇ ਪ੍ਰਧਾਨ ਅਨੂਪ ਸਰੀਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਡਿਪੂ ਹੋਲਡਰਾਂ ਨੇ ਆਪਣੇ ਕਾਰੋਬਾਰ ’ਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਚੁਣੌਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਰਕਾਰ ਦੇ ਸਾਹਮਣੇ ਆਪਣੀਆਂ ਜਾਇਜ਼ ਮੰਗਾਂ ਰੱਖਣ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ’ਚ ਵਿਸ਼ੇਸ਼ ਤੌਰ ‘ਤੇ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ। ਮੈਂਬਰਾਂ ਨੇ ਕਿਹਾ ਕਿ ਮਹਿੰਗਾਈ ਤੇ ਲਗਾਤਾਰ ਵਧ ਰਹੇ ਖਰਚਿਆਂ ਨੂੰ ਦੇਖਦੇ ਹੋਏ ਮੌਜੂਦਾ ਕਮਿਸ਼ਨ ਕਾਫ਼ੀ ਨਹੀਂ ਹੈ। ਇਸ ਲਈ ਸਰਕਾਰ ਨੂੰ ਡਿਪੂ ਹੋਲਡਰਾਂ ਦਾ ਕਮਿਸ਼ਨ ਸਨਮਾਨਜਨਕ ਪੱਧਰ ਤੱਕ ਵਧਾਉਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀਆਂ ਜ਼ਿੰਮੇਵਾਰੀਆਂ ਬਿਹਤਰ ਢੰਗ ਨਾਲ ਨਿਭਾ ਸਕਣ। ਇਸ ਤੋਂ ਇਲਾਵਾ ਡਿਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਵੀ ਸਰਕਾਰ ਤੋਂ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਗਈ। ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦ ਸਕਾਰਾਤਮਕ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿਚ ਪ੍ਰਧਾਨ ਅਨੂਪ ਸਰੀਨ, ਹਰਜੋਤ ਸਿੰਘ ਲੱਕੀ, ਸੁਭਾਸ਼ ਗੋਰੀਆ, ਰਾਜਕੁਮਾਰ ਰਾਜੂ, ਦੀਪਕ ਜੌੜਾ, ਆਸ਼ੂ ਘਈ ਰਾਜੂ ਵਵੇਜਾ, ਅਸ਼ਵਨੀ ਸਿੱਕਾ ਸਮੇਤ ਵੱਡੀ ਗਿਣਤੀ ਵਿਚ ਡਿਪੂ ਹੋਲਡਰ ਹਾਜ਼ਰ ਸਨ। ਸਾਰੇ ਡਿਪੂ ਹੋਲਡਰਾਂ ਨੇ ਇਕਜੁੱਟਤਾ ਦਾ ਸੰਕਲਪ ਲੈਂਦਿਆਂ ਕਿਹਾ ਕਿ ਆਪਣੇ ਕਾਰੋਬਾਰ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹੱਕਾਂ ਦੀ ਲੜਾਈ ਲਈ ਸਾਰੇ ਇੱਕ ਮੰਚ ‘ਤੇ ਇਕੱਠੇ ਹੋ ਕੇ ਸੰਘਰਸ਼ ਕਰਨਗੇ।
ਪਿਛਲੀ ਖ਼ਬਰ ਨਿਕਾਸੀ ਨਾਲੇ ਦਾ ਗੰਦਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ ਬਦਬੂ ਤੇ ਮੱਛਰਾਂ ਨੇ ਕੀਤਾ ਜਿਊਣਾ ਦੁਭਰ ਅਗਲੀ ਖ਼ਬਰ ਜਲੰਧਰ ਭਾਜਪਾ ਦੇ ਸਿੱਖ ਆਗੂਆਂ ਨੇ ਚੰਡੀਗੜ੍ਹ ’ਚ ‘ਜ਼ਖ਼ਮ 84’ ਪ੍ਰੋਗਰਾਮ ’ਚ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।