2027 ’ ਚ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਦੀ ਬਣੇਗੀ ਸਰਕਾਰ - ਅਸ਼ੋਕ ਸਰੀਨ ਹਿੱਕੀ
ਜਲੰਧਰ, 4 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੀ ਪਹਿਲੀ ਜ਼ਿਲ੍ਹਾ ਕਾਰਜਕਾਰਨੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਵਿਖੇ ਹੋਈ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ, ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਜਲੰਧਰ, 4 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੀ ਪਹਿਲੀ ਜ਼ਿਲ੍ਹਾ ਕਾਰਜਕਾਰਨੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਵਿਖੇ ਹੋਈ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ, ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਤੇ ਅਗਵਾਈ ਦੇ 25 ਸਾਲਾਂ ਦੇ ਸਫ਼ਰ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਜ਼ਿਲ੍ਹੇ ’ਚ ਕਰਵਾਏ ਗਏ 35 ਪ੍ਰੋਗਰਾਮਾਂ ਦਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਪੰਜਾਬ ’ਚ ਵਧ ਰਹੇ ਨਸ਼ਿਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ 2027 ਵਿਚ ਜਲੰਧਰ ਵਿਚ ਵੀ ਭਾਜਪਾ ਜਿੱਤ ਦਰਜ ਕਰੇਗੀ ਤੇ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਮਨੋਰੰਜਨ ਕਾਲੀਆ, ਸੁਸ਼ੀਲ ਰਿੰਕੂ, ਰਾਕੇਸ਼ ਰਾਠੌਰ, ਕਿ੍ਸ਼ਨ ਦੇਵ ਭੰਡਾਰੀ, ਸ਼ੀਤਲ ਅੰਗੁਰਾਲ ਤੇ ਹੋਰਾਂ ਨੇ ਸੰਬੋਧਨ ਕਰਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਤੋਂ ਇਲਾਵਾ ਸਿੱਖਿਆ ਤੇ ਸਿਹਤ ਵਿਵਸਥਾ ਤੇ ਦਲਿਤ ਸਮਾਜ ਦੀ ਭਲਾਈ ਨਾਲ ਸਬੰਧਿਤ ਮੁੱਦੇ ਉਠਾਏ। ਮੀਟਿੰਗ ’ਚ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਵਿਸ਼ੇ ‘ਤੇ ਵੀ ਚਰਚਾ ਕੀਤੀ ਗਈ। ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਤੇ ਨਗਰ ਨਿਗਮ ਵਿਚ ਵਿਰੋਧੀ ਧਿਰ ਦੇ ਨੇਤਾ ਮਨਜੀਤ ਸਿੰਘ ਟੀਟੂ ਨੇ ਸ਼ਹਿਰ ਦੀਆਂ ਸਥਾਨਕ ਸਮੱਸਿਆਵਾਂ ਅਤੇ ਨਗਰ ਨਿਗਮ ਦੀ ਮੌਜੂਦਾ ਸਥਿਤੀ ਬਾਰੇ ਆਪਣੇ ਵਿਚਾਰ ਰੱਖੇ। ਦਿਨੇਸ਼ ਢੱਲ ਨੇ ਨੌਜਵਾਨਾਂ ਅਤੇ ਮਹਿਲਾ ਸਸ਼ਕਤੀਕਰਨ ਦੇ ਵਿਸ਼ੇ ‘ਤੇ ਵਿਚਾਰ ਸਾਂਝੇ ਕੀਤੇ। ਜਲੰਧਰ ਦੇ ਸਹਿ-ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਵੀ ਮੋਦੀ ਸਰਕਾਰ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਹੋਣੀ ਚਾਹੀਦੀ ਹੈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਸੂਬੇ ਦੇ ਮੌਜੂਦਾ ਹਾਲਾਤਾਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਦੀਪਕ ਤੇਲੂ, ਦਵਿੰਦਰ ਭਾਰਦਵਾਜ, ਮੀਨੂੰ ਸ਼ਰਮਾ ਤੇ ਹੋਰ ਹਾਜ਼ਰ ਸਨ।