05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕ ਬਲਕਾਰ ਸਿੰਘ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ’ਚ ਹੋਏ ਨਤਮਸਤਕ

ਕਰਤਾਰਪੁਰ, 4 ਨਵੰਬਰ (ਭਜਨ ਸਿੰਘ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਦੁਬਾਰਾ ਫਿਰ ਤੋਂ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਬਲਕਾਰ ਸਿੰਘ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਉਨ੍ਹਾਂ ਇਸ ਮੌਕੇ ਆਖਿਆ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਪਾਰਟੀ ਵਲੋਂ ਪ੍ਰਗਟਾਏ ਭਰੋਸੇ ਨੂੰ ਹਰ ਹਾਲ ਕਾਇਮ ਰੱਖਾਂਗਾ, ਕਰਤਾਰਪੁਰ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਪਹਿਲਾਂ ਦੀ ਤਰ੍ਹਾਂ ਸ਼ਾਮਿਲ ਹੋਵਾਂਗਾ ।

ਅਜੀਤ ਡੈਸਕ 05-11-2026
ਕਰਤਾਰਪੁਰ, 4 ਨਵੰਬਰ (ਭਜਨ ਸਿੰਘ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਦੁਬਾਰਾ ਫਿਰ ਤੋਂ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਬਲਕਾਰ ਸਿੰਘ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਉਨ੍ਹਾਂ ਇਸ ਮੌਕੇ ਆਖਿਆ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਪਾਰਟੀ ਵਲੋਂ ਪ੍ਰਗਟਾਏ ਭਰੋਸੇ ਨੂੰ ਹਰ ਹਾਲ ਕਾਇਮ ਰੱਖਾਂਗਾ, ਕਰਤਾਰਪੁਰ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਪਹਿਲਾਂ ਦੀ ਤਰ੍ਹਾਂ ਸ਼ਾਮਿਲ ਹੋਵਾਂਗਾ । ਉਨ੍ਹਾਂ ਇਤਿਹਾਸਕ ਸ਼ਹਿਰ ਹਲਕਾ ਕਰਤਾਰਪੁਰ ਦੇ ਸਮੂਹ ਵੋਟਰਾਂ ਸਪੋਟਰਾਂ ਦਾ ਵੀ ਹਰ ਸਮੇਂ ਸਾਥ ਦੇਣ ਲਈ ਧੰਨਵਾਦ ਕਰਦਿਆਂ ਆਖਿਆ ਕਿ ਹਲਕਾ ਕਰਤਾਰਪੁਰ ਵਾਸੀਆਂ ਵਲੋਂ ਮਿਲ ਰਹੇ ਪਿਆਰ ਸਦਕਾ ਹੀ ਅੱਜ ਫਿਰ ਪਾਰਟੀ ਵਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਹੈ । ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਚੇਅਰਮੈਨ ਗੁਰਪਾਲ ਸਿੰਘ ਮਾਗੇਂਕੀ, ਨਗਰ ਕੌਂਸਲ ਪ੍ਰਧਾਨ ਵਰੁਣ ਬਾਵਾ, ਸਰਪੰਚ ਹਰਜਿੰਦਰ ਸਿੰਘ ਰਾਜਾ, ਕੌਂਸਲਰ ਬਲਵਿੰਦਰ ਸਿੰਘ ਗੋਲਡੀ, ਕੌਂਸਲਰ ਪਤੀ ਜਸਵਿੰਦਰ ਸਿੰਘ ਬਬਲਾ, ਚੇਅਰਮੈਨ ਗਗਨ ਛਾਬੜਾ, ਕੌਂਸਲਰ ਜਤਿਨ ਸ਼ਰਮਾ,ਕੋਆਰਡੀਨੇਟਰ ਲੱਕੀ ਅਟਵਾਲ, ਕੌਂਸਲਰ ਮਨਜਿੰਦਰ ਕੌਰ,ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਰਾਜਵਿੰਦਰ ਕੌਰ, ਕੌਂਸਲਰ ਅਮਰਜੀਤ ਕੌਰ,ਪੰਡਤ ਅਵਧ ਕੁਮਾਰ,ਗੁਰਦਿਆਲ ਸਿੰਘ ਜੰਡੇ ਸਰਾਏ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਲਾਡੀ, ਦਵਿੰਦਰ ਸਿੰਘ ਮੱਲੀ, ਸ਼ੇਰ ਸਿੰਘ ਨੰਦਰਾ, ਨੰਬਰਦਾਰ ਹਰਮਨਪ੍ਰੀਤ ਸਿੰਘ, ਨੰਬਰਦਾਰ ਬੀਰ ਚੰਦ ਸੁਰੀਲਾ, ਕਿੰਦਾ ਮੰਡ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਭਗਵਾਨਪੁਰ ਦੇ 102 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ , ਪਵਨ ਟੀਨੂੰ ਨੇ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਲੋਹੀਆਂ ’ਚ ‘ਮਹਿਲਾ ਪਤੰਜਲੀ ਯੋਗ ਸੰਮਤੀ’ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।