06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨਸ਼ੀਲੇ ਕੈਪਸੂਲਾਂ ਸਣੇ ਕਾਬੂ

ਲੋਹੀਆਂ ਖ਼ਾਸ, 5 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਹੀਆਂ ਖਾਸ ਥਾਣੇ ਦੇ ਐੱਸ. ਐੱਚ.

ਅਜੀਤ ਡੈਸਕ 06-11-2026
ਲੋਹੀਆਂ ਖ਼ਾਸ, 5 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਹੀਆਂ ਖਾਸ ਥਾਣੇ ਦੇ ਐੱਸ.ਐੱਚ.ਓ. ਸੁਖਜਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਹੈ ਜਦੋਂ ਪਿੰਡ ਗਿੱਦੜਪਿੰਡੀ ਸੜਕੀ ਪੁਲ ਦੇ ਟੌਲ ਟੈਕਸ ਬੈਰੀਅਰ ਨੇੜੇ ਲਗਾਏ ਨਾਕੇ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ। ਪੁੱਛਗਿੱਛ ਦੌਰਾਨ ਉਸਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਲਾਟੀਆਂ ਵਾਲ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ। ਤਲਾਸੀ ਦੌਰਾਨ ਉਸਦੇ ਕਬਜ਼ੇ ’ਚੋਂ 3800 ਨਸ਼ੀਲੇ ਕੈਪਸੂਲ ਤੇ 37 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ, ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ।
ਪਿਛਲੀ ਖ਼ਬਰ ਤਿਉਹਾਰਾਂ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਚੌਕਸ, ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਆਵਾਜਾਈ ਤੇ ਸੁਰੱਖਿਆ ’ਤੇ ਰਹੇਗੀ ਤਿੱਖ... ਅਗਲੀ ਖ਼ਬਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ਚ 80 ਕਰੋੜ ਦੇ ਕੰਮ ਪਾਸ, ਸਵਾ ਤਿੰਨ ਕਰੋੜਾਂ ਦੇ ਰੋਕੇ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।