06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੂਨ ਵਰਲਡ ਸਕੂਲ ਨੇ 24 ਬੱਚਿਆਂ ਨੂੰ ਮੁਹੱਈਆ ਕਰਵਾਈਆਂ ਮੁਫ਼ਤ ਐਨਕਾਂ

ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਲੋਂ ਕਮਜ਼ੋਰ ਨਜ਼ਰ ਵਾਲੇ 24 ਬੱਚਿਆਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਤੇ ਪ੍ਰਿੰਸੀਪਲ ਅਰਸ਼ਦੀਪ ਘੁੰਮਣ ਨੇ ਦੱਸਿਆ ਕਿ ਬੱਚਿਆਂ ਦੀਆਂ ਅੱਖਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਦੂਨ ਵਰਲਡ ਸਕੂਲ ਮਲਸੀਆਂ ਵਿਖੇ ਕੁੱਝ ਦਿਨ ਪਹਿਲਾਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਾਇਨਜ਼ ਕਲੱਬ ਤੇ ਆਈ.

ਅਜੀਤ ਡੈਸਕ 06-11-2026
ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਲੋਂ ਕਮਜ਼ੋਰ ਨਜ਼ਰ ਵਾਲੇ 24 ਬੱਚਿਆਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਤੇ ਪ੍ਰਿੰਸੀਪਲ ਅਰਸ਼ਦੀਪ ਘੁੰਮਣ ਨੇ ਦੱਸਿਆ ਕਿ ਬੱਚਿਆਂ ਦੀਆਂ ਅੱਖਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਦੂਨ ਵਰਲਡ ਸਕੂਲ ਮਲਸੀਆਂ ਵਿਖੇ ਕੁੱਝ ਦਿਨ ਪਹਿਲਾਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਾਇਨਜ਼ ਕਲੱਬ ਤੇ ਆਈ.ਕੇਅਰ ਜੈਤੋ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ, ਜਿਨ੍ਹਾਂ 24 ਵਿਦਿਆਰਥੀਆਂ ਦੀ ਨਜ਼ਰ ਕਮਜ਼ੋਰ ਪਾਈ ਗਈ ਸੀ, ਉਨ੍ਹਾਂ ਨੂੰ ਸਕੂਲ ਵਲੋਂ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਗਈਆਂ ਹਨ। ਬੱਚਿਆਂ ਦੀਆਂ ਅੱਖਾਂ ਦੀ ਜਾਂਚ ਅਨੁਸਾਰ ਵੱਖ-ਵੱਖ ਨੰਬਰਾਂ ਦੀਆਂ ਐਨਕਾਂ ਤਿਆਰ ਕਰਵਾਈਆਂ ਗਈਆਂ ਤਾਂ ਜੋ ਹਰੇਕ ਬੱਚੇ ਨੂੰ ਉਸ ਦੀ ਲੋੜ ਅਨੁਸਾਰ ਐਨਕ ਮਿਲ ਸਕੇ। ਉਨ੍ਹਾਂ ਵਲੋਂ ਲਾਇਨਜ਼ ਕਲੱਬ ਤੇ ਆਈ ਕੇਅਰ ਸੈਂਟਰ ਜੈਤੋ (ਜ਼ਿਲ੍ਹਾ ਫਰੀਦਕੋਟ) ਦੇ ਡਾ. ਵਿਸ਼ਾਲ ਸਿੰਘ, ਪ੍ਰੇਮਦੀਪ ਬਾਂਸਲ ਸਮੇਤ ਸਹਿਯੋਗ ਦੇਣ ਵਾਲੀ ਟੀਮ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ। ਦਾਨੀਆਂ ਨੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਅਜਿਹੇ ਸਿਹਤਮੰਦ ਉਪਰਾਲੇ ਜਾਰੀ ਰੱਖੇਗਾ।
ਪਿਛਲੀ ਖ਼ਬਰ ਦੋਆਬਾ ਕਾਲਜ ’ ਚ ਐਮਰਜੈਂਸੀ ਦੇਖਭਾਲ ਲਈ ‘ ਬਲੱਡ ਟੈਸਟਿੰਗ ’ ਵਰਕਸ਼ਾਪ ਅਗਲੀ ਖ਼ਬਰ ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨੇ ਲਗਾਇਆ ਚੰਡੀਗੜ੍ਹ ਦਾ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।