ਡੀ. ਸੀ. ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ, ਵੰਡੇ ਤੋਹਫ਼ੇ
ਜਲੰਧਰ, 6 ਨਵੰਬਰ (ਜਤਿੰਦਰ ਪੰਮੀ)–ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਰੈੱਡ ਕਰਾਸ ਸਕੂਲ ਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗਾਂ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਬੱਚਿਆਂ ਤੇ ਬਜ਼ੁਰਗਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨਾਲ ਕੁਝ ਯਾਦਗਾਰੀ ਪਲ ਬਿਤਾਏ।
ਅਜੀਤ ਡੈਸਕ
07-11-2026