07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਜੂਯੂਥ ਫਾਊਂਡੇਸ਼ਨ ਵਲੋਂ ਦੀਵਾਲੀ ਮੌਕੇ 350 ਵਿਦਿਆਰਥੀਆਂ ਨੂੰ ਵੰਡਿਆ ਗਿਆ ਪੜ੍ਹਾਈ ਦਾ ਸਾਮਾਨ

ਜਲੰਧਰ, 6 ਨਵੰਬਰ (ਸ਼ਿਵ)- ਸ਼ਹਿਰ ਦੀ ਸਮਾਜ ਸੇਵੀ ਸੰਸਥਾ ਐਜੂਯੂਥ ਫਾਊਂਡੇਸ਼ਨ ਵਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਆਰੀਆ ਮਾਡਲ ਹਾਈ ਸਕੂਲ, ਗੜ੍ਹਾ, ਜਲੰਧਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਰਸਰੀ ਤੋਂ ਛੇਵੀਂ ਜਮਾਤ ਤੱਕ ਦੇ ਲਗਭਗ 350 ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦਾ ਸਮਾਨ ਵੰਡਿਆ ਗਿਆ।

ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਸ਼ਿਵ)- ਸ਼ਹਿਰ ਦੀ ਸਮਾਜ ਸੇਵੀ ਸੰਸਥਾ ਐਜੂਯੂਥ ਫਾਊਂਡੇਸ਼ਨ ਵਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਆਰੀਆ ਮਾਡਲ ਹਾਈ ਸਕੂਲ, ਗੜ੍ਹਾ, ਜਲੰਧਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਰਸਰੀ ਤੋਂ ਛੇਵੀਂ ਜਮਾਤ ਤੱਕ ਦੇ ਲਗਭਗ 350 ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਐਜੂਯੂਥ ਫਾਊਂਡੇਸ਼ਨ ਦੇ ਪ੍ਰਧਾਨ ਪ੍ਰੋ. ਕੰਵਰ ਸਰਤਾਜ ਸਿੰਘ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਤੇ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਾ ਹੈ। ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਸਿੱਖਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣਾ ਸਮਾਜ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਰਾਧਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਕੂਲ ਪ੍ਰਸ਼ਾਸਨ ਤੇ ਸਮੂਹ ਸਟਾਫ਼ ਵਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਮੌਕੇ ਅਮਨਦੀਪ ਸਿੰਘ ਨਾਗੀ, ਪ੍ਰਭ ਢਿੱਲੋਂ, ਗਗਨਦੀਪ ਲੁਬਾਣਾ, ਮਨੋਹਰ ਲਾਲ ਡੋਗਰਾ, ਸੁਨੀਲ ਭਾਰਦਵਾਜ, ਅਨਿਲ ਭਾਰਦਵਾਜ, ਗੁਰਕੀਰਤ ਤੂਰ, ਰਾਕੇਸ਼ ਕਨੌਜੀਆ, ਹਰਸਿਮਰਨ ਟਿਵਾਣਾ, ਅਮਰਜੀਤ ਮੁਲਤਾਨੀ, ਮੋਨੂੰ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ 13 ਤੋਂ ਅਗਲੀ ਖ਼ਬਰ ਦੀਵਾਲੀ ਤੇ ਛੱਠ ਦੇ ਤਿਉਹਾਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਉੱਤਰੀ ਰੇਲਵੇ ਫਿਰੋਜ਼ਪੁਰ ਡਵੀਜ਼ਨ ਵਲੋਂ ਕੀਤੀਆਂ ਤਿਆਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।