10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਲੰਮਾ ਪਿੰਡ ਚੌਕ ਤੋਂ ਰਾਮਾ ਮੰਡੀ ਤੱਕ ਸਰਵਿਸ ਲਾਈਨ ਦੀ ਖਸਤਾ ਹਾਲਤ ਬਣੀ ਲੋਕਾਂ ਲਈ ਸਿਰਦਰਦੀ ਟੁੱਟੀ ਸੜਕ ਤੇ ਉੱਡਦੀ ਧੂੜ ਕਾਰਨ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਜਲੰਧਰ, 7 ਨਵੰਬਰ (ਮੋਹਿਤ ਸਿੰਘ)- ਲੰਮਾ ਪਿੰਡ ਚੌਕ ਤੋਂ ਰਾਮਾ ਮੰਡੀ ਹਾਈਵੇਅ ਨੂੰ ਜਾਂਦੀ ਸਰਵਿਸ ਲਾਈਨ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ, ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਇਸ ਉੱਪਰੋਂ ਲੰਘਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।

ਸਰਵਿਸ ਲਾਈਨ ਦੀ ਖਸਤਾ ਹਾਲਤ ਜੋ ਲੋਕਾਂ ਲਈ ਸਿਰਦਰਦੀ ਬਣੀ ਹੋਈ ਹੈ। 10-11-2026
ਜਲੰਧਰ, 7 ਨਵੰਬਰ (ਮੋਹਿਤ ਸਿੰਘ)- ਲੰਮਾ ਪਿੰਡ ਚੌਕ ਤੋਂ ਰਾਮਾ ਮੰਡੀ ਹਾਈਵੇਅ ਨੂੰ ਜਾਂਦੀ ਸਰਵਿਸ ਲਾਈਨ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ, ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਇਸ ਉੱਪਰੋਂ ਲੰਘਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਸੜਕ ਕਈ ਥਾਵਾਂ ਤੋਂ ਟੁੱਟੀ ਹੋਈ ਹੈ ਤੇ ਜਗ੍ਹਾ-ਜਗ੍ਹਾ ਮਿੱਟੀ ਤੇ ਬੱਜਰੀ ਖਿੱਲਰੀ ਪਈ ਹੈ। ਹਾਲਾਤ ਇਹ ਹਨ ਕਿ ਸੜਕ ਉੱਪਰ ਵਾਹਨ ਚਲਾਉਣ ਸਮੇਂ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਕੋਈ ਪੱਕੀ ਸੜਕ ਦੀ ਬਜਾਏ ਕੱਚੇ ਰਸਤੇ ਜਾਂ ਆਫ਼ ਰੋਡਿੰਗ ਵਾਲੇ ਰਸਤੇ ਉੱਪਰ ਵਾਹਨ ਚਲਾ ਰਿਹਾ ਹੋਵੇ। ਇਸ ਸਰਵਿਸ ਲਾਈਨ ਰਾਹੀਂ ਰੋਜ਼ਾਨਾ ਵੱਡੀ ਗਿਣਤੀ ’ਚ ਦੋਪਹੀਆ ਵਾਹਨ, ਕਾਰਾਂ ਤੇ ਹੋਰ ਵਾਹਨ ਲੰਘਦੇ ਹਨ। ਸੜਕ ਦੀ ਟੁੱਟੀ ਹੋਈ ਹਾਲਤ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਸੰਭਲ ਕੇ ਲੰਘਣਾ ਪੈਂਦਾ ਹੈ। ਖ਼ਾਸ ਕਰਕੇ ਮੋਟਰਸਾਈਕਲ ਤੇ ਸਕੂਟਰ ਸਵਾਰਾਂ ਲਈ ਇਹ ਰਸਤਾ ਹੋਰ ਵੀ ਮੁਸ਼ਕਲ ਬਣਿਆ ਹੋਇਆ ਹੈ। ਸੜਕ ਉੱਪਰ ਪਏ ਟੋਇਆਂ ਅ ਉਖੜੇ ਹੋਏ ਹਿੱਸਿਆਂ ਕਾਰਨ ਹਾਦਸਾ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਵਾਹਨਾਂ ਦੇ ਲੰਘਣ ਨਾਲ ਦਿਨ ਭਰ ਮਿੱਟੀ ਉੱਡਦੀ ਰਹਿੰਦੀ ਹੈ, ਜਿਸ ਕਾਰਨ ਆਸ-ਪਾਸ ਦਾ ਵਾਤਾਵਰਨ ਵੀ ਪ੍ਰਭਾਵਿਤ ਹੋ ਰਿਹਾ ਹੈ। ਸਰਵਿਸ ਲਾਈਨ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਮਾਲਕ ਵੀ ਇਸ ਸਮੱਸਿਆ ਤੋਂ ਕਾਫ਼ੀ ਪ੍ਰੇਸ਼ਾਨ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੜਕ ਦੀ ਮਾੜੀ ਹਾਲਤ ਤੇ ਉੱਡਦੀ ਧੂੜ ਕਾਰਨ ਦੁਕਾਨਾਂ ਵਿੱਚ ਬੈਠਣਾ ਵੀ ਮੁਸ਼ਕਲ ਹੋ ਜਾਂਦਾ ਹੈ। ਦੁਕਾਨਾਂ ਅੰਦਰ ਮਿੱਟੀ ਜਮ੍ਹਾਂ ਹੋ ਜਾਂਦੀ ਹੈ ਤੇ ਵਾਰ-ਵਾਰ ਸਫ਼ਾਈ ਕਰਨੀ ਪੈਂਦੀ ਹੈ। ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ਉੱਪਰ ਵੀ ਪੈ ਰਿਹਾ ਹੈ। ਦੁਕਾਨਦਾਰਾਂ ਅਨੁਸਾਰ ਜਦੋਂ ਕੋਈ ਗਾਹਕ ਖਰੀਦਦਾਰੀ ਲਈ ਆਉਂਦਾ ਹੈ ਤਾਂ ਉਸ ਨੂੰ ਵੀ ਟੁੱਟੀ ਸੜਕ ਅਤੇ ਧੂੜ-ਮਿੱਟੀ ਕਾਰਨ ਕਾਫ਼ੀ ਦਿੱਕਤ ਹੁੰਦੀ ਹੈ। ਇਲਾਕਾ ਨਿਵਾਸੀਆਂ ਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੜਕ ਦੀ ਮੁਰੰਮਤ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਸਿਰਫ਼ ਮਿੱਟੀ ਪਾ ਕੇ ਜਾਂ ਆਰਜ਼ੀ ਤੌਰ ’ਤੇ ਟੋਇਆਂ ਨੂੰ ਭਰਨ ਨਾਲ ਸਮੱਸਿਆ ਦਾ ਪੱਕਾ ਹੱਲ ਨਹੀਂ ਹੋ ਸਕਦਾ। ਇਸ ਲਈ ਸਬੰਧਤ ਵਿਭਾਗ ਨੂੰ ਚਾਹੀਦਾ ਹੈ ਕਿ ਸੜਕ ਦੀ ਪੂਰੀ ਜਾਂਚ ਕਰਵਾ ਕੇ ਇਸ ਦਾ ਨਿਰਮਾਣ ਕਰਵਾਇਆ ਜਾਵੇ। ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਲੰਮਾ ਪਿੰਡ ਚੌਕ ਤੋਂ ਰਾਮਾ ਮੰਡੀ ਤੱਕ ਸਰਵਿਸ ਲਾਈਨ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਇਸ ਮੁਸ਼ਕਲ ਤੋਂ ਨਿਜਾਤ ਮਿਲ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕਾਂ ਦੀ ਇਸ ਗੰਭੀਰ ਸਮੱਸਿਆ ਵੱਲ ਪ੍ਰਸ਼ਾਸਨ ਕਦੋਂ ਧਿਆਨ ਦਿੰਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਵਿਸ਼ਵਕਰਮਾ ਦਿਵਸ ਸੰਬੰਧੀ ਕਰਵਾਏ ਗੁਰਮਤਿ ਸਮਾਗਮ ਅਮਰਜੀਤ ਸਿੰਘ ਕਿਸ਼ਨਪੁਰਾ ਸਮੇਤ ਵੱਖ-ਵ... ਅਗਲੀ ਖ਼ਬਰ ਦੀਵਾਲੀ ਦੀ ਰਾਤ ਫਿਲੌਰ ਦੀ ਮਸ਼ਹੂਰ ਰਾਜਾ ਸ਼ੂਜ਼ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਕਰੀਬ 30 ਤੋਂ 35 ਲੱਖ ਰੁਪਏ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।