11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੀ.ਡੀ.ਪੀ.ਓ. ਦੇ ਨਾਂਅ ਦਿੱਤਾ ਮੰਗ ਪੱਤਰ

ਮਹਿਤਪੁਰ, 11 ਨਵੰਬਰ (ਲਖਵਿੰਦਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਨਵੇਂ ਆਏ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਤਪੁਰ ਦੇ ਨਾਂਅ ਦਫ਼ਤਰ ਦੇ ਸੁਪਰਡੈਂਟ ਮੈਡਮ ਜਸਵਿੰਦਰ ਕੌਰ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਆਗੂ ਬੀਬੀਆਂ ਬਖਸ਼ੋ ਰਾਣੀ ਕੁਰਸ਼ੈਦਪੁਰ, ਜਸਵਿੰਦਰ ਕੌਰ, ਬਖਸ਼ੋ ਮੰਡਿਆਲਾ, ਰਾਜਵਿੰਦਰ ਕੌਰ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਪਿੰਡਾਂ ਦੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਤੇ ਦਫ਼ਤਰੀ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਖ਼ਿਲਾਫ਼ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਆਗੂ ਤਰਸੇਮ ਪੀਟਰ ਨੇ ਕਿਹਾ ਕਿ ਦਫ਼ਤਰ ਦੇ ਕੁਝ ਮੁਲਾਜ਼ਮਾਂ ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਚੁਣੋ ਤੇ ਛੱਡੋ ਦੀ ਨੀਤੀ’ ਅਪਣਾਉਣ ਤੇ ਮਜ਼ਦੂਰਾਂ ਨਾਲ ਸਿੱਧਾ ਪੱਖਪਾਤ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਬੇਰੁਜ਼ਗਾਰਾਂ ਨੂੰ ਲਿਖਤੀ ਰੂਪ ਵਿੱਚ ਕੰਮ ਦੀ ਮੰਗ ਕਰਨ ’ਤੇ ਵੀ ਚੁਣਵੇ ਲੋਕਾਂ ਨੂੰ ਹੀ ਕੰਮ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 12-11-2026
ਮਹਿਤਪੁਰ, 11 ਨਵੰਬਰ (ਲਖਵਿੰਦਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਨਵੇਂ ਆਏ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਤਪੁਰ ਦੇ ਨਾਂਅ ਦਫ਼ਤਰ ਦੇ ਸੁਪਰਡੈਂਟ ਮੈਡਮ ਜਸਵਿੰਦਰ ਕੌਰ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਆਗੂ ਬੀਬੀਆਂ ਬਖਸ਼ੋ ਰਾਣੀ ਕੁਰਸ਼ੈਦਪੁਰ, ਜਸਵਿੰਦਰ ਕੌਰ, ਬਖਸ਼ੋ ਮੰਡਿਆਲਾ, ਰਾਜਵਿੰਦਰ ਕੌਰ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਪਿੰਡਾਂ ਦੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਤੇ ਦਫ਼ਤਰੀ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਖ਼ਿਲਾਫ਼ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਆਗੂ ਤਰਸੇਮ ਪੀਟਰ ਨੇ ਕਿਹਾ ਕਿ ਦਫ਼ਤਰ ਦੇ ਕੁਝ ਮੁਲਾਜ਼ਮਾਂ ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਚੁਣੋ ਤੇ ਛੱਡੋ ਦੀ ਨੀਤੀ’ ਅਪਣਾਉਣ ਤੇ ਮਜ਼ਦੂਰਾਂ ਨਾਲ ਸਿੱਧਾ ਪੱਖਪਾਤ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਬੇਰੁਜ਼ਗਾਰਾਂ ਨੂੰ ਲਿਖਤੀ ਰੂਪ ਵਿੱਚ ਕੰਮ ਦੀ ਮੰਗ ਕਰਨ ’ਤੇ ਵੀ ਚੁਣਵੇ ਲੋਕਾਂ ਨੂੰ ਹੀ ਕੰਮ ਦਿੱਤਾ ਜਾ ਰਿਹਾ ਹੈ। ਹੁਣ ਜਦੋਂ ਮੇਟਾਂ ਦੀ ਮੁੜ ਨਵੀਂ ਰਜਿਸਟਰੇਸ਼ਨ ਕੀਤੀ ਜਾ ਰਹੀ ਤਾਂ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਮੇਟਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਬਲਾਕ ਦਾ ਮਹਿਸਮਪੁਰ ਦੀ ਮੇਟ ਜਸਵਿੰਦਰ ਕੌਰ ਤੇ ਮੰਡਿਆਲਾ ਦੀ ਰਾਜਵਿੰਦਰ ਕੌਰ ਦੀ ਕੁੱਖੋਂ ਰਜਿਸਟ੍ਰੇਸ਼ਨ ਕਰਨ ਤੋਂ ਦਫ਼ਤਰ ਵਲੋਂ ਇਨਕਾਰ ਕਰ ਦਿੱਤਾ ਗਿਆ। ਕਿਉਂਕਿ ਉਨ੍ਹਾਂ ਵਲੋਂ ਲੰਬੇ ਸਮੇਂ ਤੋਂ ਪਿੰਡ ਵਿੱਚ ਹੋ ਰਹੇ ਮਨਰੇਗਾਂ ਦੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਈ ਜਾ ਰਹੀ ਸੀ। ਇਸ ਮੰਗ ਪੱਤਰ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਜਲੰਧਰ, (ਵਿਕਾਸ)ਯੋਗ ਕਾਰਵਾਈ ਲਈ ਭੇਜੀਆਂ ਗਈਆਂ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ * ਬੀ.ਪੀ.ਈ.ਓ. ਨਿਰਮਲ ਸਿ... ਅਗਲੀ ਖ਼ਬਰ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਨੂੰ ਸਦਮਾ-ਪਿਤਾ ਦਾ ਦਿਹਾਂਤ ਗ਼ਮਗੀਨ ਮਾਹੌਲ ’ਚ ਹੋਇਆ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।