13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਚੁਗਿੱਟੀ/ ਜੰਡੂਸਿੰਘਾ,12 ਨਵੰਬਰ ( ਨਰਿੰਦਰ ਲਾਗੂ)- ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਇੰਚਾਰਜ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.

ਅਜੀਤ ਡੈਸਕ 13-11-2026
ਚੁਗਿੱਟੀ/ ਜੰਡੂਸਿੰਘਾ,12 ਨਵੰਬਰ ( ਨਰਿੰਦਰ ਲਾਗੂ)- ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਇੰਚਾਰਜ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ.ਪ੍ਰਿੰਸ ਸ਼ਰਮਾ ਵਲੋਂ ਸਾਥੀ ਪੁਲਿਸ ਕਰਮਚਾਰੀਆਂ ਨਾਲ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਜਦੋਂ ਪੁਲਿਸ ਦੀ ਟੀਮ ਪਤਾਰਾ ਨਹਿਰ ਦੇ ਲਾਗੇ ਪਹੁੰਚੀ ਤਾਂ ਉਥੇ ਖੜੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 17 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਕਿਹਾ ਕਿ ਇਸ ‘ਤੇ ਕਾਬੂ ਕੀਤੇ ਗਏ ਰਕੇਸ਼ ਕਜਲਾ ਪੁੱਤਰ ਰਾਮ ਲੁਭਾਇਆ ਵਾਸੀ ਮੁਜੱਫਰਪੁਰ ਦੇ ਖਿਲਾਫ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ 15 ਨੂੰ ਦੁਪਹਿਰ 1 ਵਜੇ ਬੇਗੋਵਾਲ ਆਉਣਗੇ - ਬੀਬੀ ਜਗੀਰ ਕੌਰ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।