14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਦਲ ਕੇ ਆਏ ਨਵੇਂ ਐੱਸ. ਡੀ. ਐੱਮ. ਜਲੰਧਰ-1 ਉਪਿੰਦਰਜੀਤ ਕੌਰ ਬਰਾੜ ਨੇ ਸੰਭਾਲਿਆ ਚਾਰਜ

ਜਲੰਧਰ, 13 ਨਵੰਬਰ (ਜਤਿੰਦਰ ਪੰਮੀ)–ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੀ. ਸੀ.

ਨਵ-ਨਿਯੁਕਤ ਐੱਸ. ਡੀ. ਐੱਮ. ਜਲੰਧਰ-1 ਉਪਿੰਦਰਜੀਤ ਕੌਰ ਅਹੁਦਾ ਸੰਭਾਲਦੇ ਹੋਏ। ਤਸਵੀਰ–ਮੁਨੀਸ਼ 14-11-2026
ਜਲੰਧਰ, 13 ਨਵੰਬਰ (ਜਤਿੰਦਰ ਪੰਮੀ)–ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੀ. ਸੀ. ਐੱਸ. ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਐੱਸ. ਡੀ. ਐੱਮ. ਜਲੰਧਰ-1 ਸ਼ੁਭੀ ਆਂਗਰਾ ਦੇ ਤਬਾਦਲੇ ਤੋਂ ਬਾਅਦ ਉਨ੍ਹਾਂ ਦੀ ਥਾਂ ਨਿਯੁਕਤ ਕੀਤੇ ਗਏ ਐੱਸ. ਡੀ. ਐੱਮ.-1 ਉਪਿੰਦਰਜੀਤ ਕੌਰ ਬਰਾੜ ਨੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਉਪਰੰਤ ਸਮੂਹ ਸਟਾਫ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਜੀ ਆਇਆਂ ਆਖਿਆ। ਐੱਸ. ਡੀ. ਐੱਮ. ਬਰਾੜ ਨੇ ਸਟਾਫ ਨਾਲ ਰਸਮੀ ਮਿਲਣੀ ਕੀਤੀ ਤੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਮੂਹ ਸਟਾਫ ਨੂੰ ਪਹਿਲਾਂ ਦੀ ਤਰ੍ਹਾਂ ਹੀ ਪ੍ਰਸ਼ਾਸਨਿਕ ਕੰਮ ਮਿਹਨਤ ਤੇ ਈਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ। ਦੱਸਣਯੋਗ ਹੈ ਕਿ ਉਪਿੰਦਰਜੀਤ ਕੌਰ ਬਰਾੜ 2022 ਬੈਚ ਦੇ ਪੀ. ਸੀ. ਐੱਸ. ਅਧਿਕਾਰੀ ਹਨ। ਉਹ ਹੁਣ ਤੱਕ ਲੁਧਿਆਣਾ ਜ਼ਿਲ੍ਹੇ ’ਚ ਰਾਏਕੋਟ ਤੇ ਜਗਰਾਓਂ ਸਬ-ਡਵੀਜ਼ਨਾਂ ਵਿੱਚ ਐੱਸ. ਡੀ. ਐੱਮ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਗਲਾਡਾ ਦੀ ਈ. ਓ. ਵਜੋਂ ਸੇਵਾਵਾਂ ਦੇ ਚੁੱਕੇ ਹਨ। ਉਪਿੰਦਰਜੀਤ ਕੌਰ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਅੱਜ ਤੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋਵੇਗੀ ਸ਼ੁਰੂ ਅਗਲੀ ਖ਼ਬਰ ਜਲੰਧਰ ਛਾਉਣੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।