15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੀ. ਪੀ. ਐੱਸ. ਸੀ.-2025 ਦੇ ਨਤੀਜਿਆਂ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਏ ਸਰਕਾਰ-ਲਾਡੀ

ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਪੀ. ਪੀ.

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਪੀ. ਪੀ. ਐੱਸ. ਸੀ.-2025 ਦੇ ਨਤੀਜਿਆਂ ਅਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਵਿਸ਼ੇਸ਼ ਇਨਵਾਈਟੀ ਮੈਂਬਰ ਰਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਤੋਂ ਇਸ ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਇਸ ਭਰਤੀ ਪ੍ਰਕਿਰਿਆ ਨਾਲ ਜੁੜਿਆ ਹੋਇਆ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਸਾਲਾਂਬੱਧੀ ਸਖ਼ਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਉਹ ਆਪਣਾ ਕੀਮਤੀ ਸਮਾਂ ਤੇ ਪੈਸਾ ਲਗਾ ਕੇ ਸਰਕਾਰੀ ਨੌਕਰੀ ਹਾਸਿਲ ਕਰਨ ਦਾ ਸੁਪਨਾ ਦੇਖਦੇ ਹਨ। ਅਜਿਹੇ ਵਿਚ ਜੇਕਰ ਕਿਸੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ ਤੇ ਸਵਾਲ ਉੱਠਦੇ ਹਨ ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਰੇ ਸ਼ੰਕਿਆਂ ਨੂੰ ਦੂਰ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਵਿਰੋਧ ਕਿਸੇ ਵੀ ਯੋਗ ਅਤੇ ਸਫਲ ਉਮੀਦਵਾਰ ਨਾਲ ਨਹੀਂ ਹੈ, ਜਿਨ੍ਹਾਂ ਨੌਜਵਾਨਾਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਦਮ ’ਤੇ ਸਫਲਤਾ ਹਾਸਿਲ ਕੀਤੀ ਹੈ, ਉਨ੍ਹਾਂ ਦੇ ਹੱਕਾਂ ਦੀ ਪੂਰੀ ਰੱਖਿਆ ਹੋਣੀ ਚਾਹੀਦੀ ਹੈ ਪਰ ਜੇਕਰ ਕਿਸੇ ਯੋਗ ਉਮੀਦਵਾਰ ਨਾਲ ਪੱਖਪਾਤ ਜਾਂ ਬੇਨਿਯਮੀ ਕਾਰਨ ਬੇਇਨਸਾਫ਼ੀ ਹੋਈ ਹੈ ਤਾਂ ਉਸ ਨੂੰ ਵੀ ਇਨਸਾਫ਼ ਮਿਲਣਾ ਲਾਜ਼ਮੀ ਹੈ।
ਪਿਛਲੀ ਖ਼ਬਰ ਸ਼ਰਾਬ ਦੇ ਇਕ ਗਰੁੱਪ ਵਲੋਂ ਕੀਮਤਾਂ ਘਟਾਉਣ ਨਾਲ ਉੱਡੀ ਕਈਆਂ ਦੀ ਨੀਂਦ, ਮਾਮਲਾ ਸੁਲਝਾਉਣ ਵਿਚ ਲੱਗਾ ਆਬਕਾਰੀ ਵਿਭਾਗ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।