ਸੁਰਿੰਦਰ ਕੌਰ ਦੀ ਅਗਵਾਈ ਵਿਚ ਜਵਾਨੀ ਸੰਭਾਲ ਯਾਤਰਾ ਦਾ ਭਰਵਾਂ ਸਵਾਗਤ
ਜਲੰਧਰ, 14 ਨਵੰਬਰ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਵਲੋ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਆਪਣੇ ਸਮਰਥਕਾਂ ਸਮੇਤ ਨਕੋਦਰ ਵਿਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ।
ਅਜੀਤ ਡੈਸਕ
15-11-2026