15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐੱਮ.ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੋਹ

ਨਕੋਦਰ, 14 ਨਵੰਬਰ ( ਤਿਲਕ ਰਾਜ ਸ਼ਰਮਾ) ਐੱਮ. ਡੀ.

ਅਜੀਤ ਡੈਸਕ 15-11-2026
ਨਕੋਦਰ, 14 ਨਵੰਬਰ ( ਤਿਲਕ ਰਾਜ ਸ਼ਰਮਾ) ਐੱਮ.ਡੀ. ਦਯਾਨੰਦ ਮਾਡਲ ਸਕੂਲ, ਨਕੋਦਰ ਵਿਖੇ ਬਾਲ ਦਿਵਸ ਦੇ ਮੌਕੇ ‘ਤੇ ਖੇਡ ਸਮਾਰੋਹ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਬੈਗਲੈੱਸ ਡੇਅ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਵਾਲੀਬਾਲ, ਖੋ-ਖੋ ਸਾਈਕਲਿੰਗ, ਰੱਸਾਕਸ਼ੀ ਅਤੇ ਹੋਰ ਮਨੋਰੰਜਕ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਮੋਦ ਭਾਰਦਵਾਜ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅੰਤ ਵਿੱਚ ਸਾਰੇ ਵਿਦਿਆਰਥੀਆਂ ਨੇ ਇਸ ਖੇਡ ਮੇਲੇ ਦਾ ਖੂਬ ਆਨੰਦ ਮਾਣਿਆ ।
ਪਿਛਲੀ ਖ਼ਬਰ ਪੁਲਿਸ ਨੇ ਰੋਕਾਂ ਲਗਾ ਕੇ ਲੰਘਾਇਆ ਚੰਨੀ ਦਾ ਕਾਫ਼ਲਾ ਅਗਲੀ ਖ਼ਬਰ ਚੇਅਰਮੈਨ ਅਗਰਵਾਲ ਵਲੋਂ ਉਮੀਦਵਾਰ ਐਲਾਨੇ ਜਾਣ ’ਤੇ ਪਾਲਾ ਜਲਾਲਪੁਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।