ਨਿਹਾਲੂਵਾਲ ਸਕੂਲ ਵਿਖੇ ਬਲਾਕ ਸ਼ਾਹਕੋਟ-1 ਦੇ ਸਕੂਲਾਂ ਦੀ ਵਿਗਿਆਨ ਪ੍ਰਦਰਸ਼ਨੀ ਲਗਾਈ
ਸ਼ਾਹਕੋਟ, 14 ਨਵੰਬਰ (ਨਗਿੰਦਰ ਸਿੰਘ ਬਾਂਸਲ)- ਜ਼ਿਲਾ ਸਿੱਖਿਆ ਅਫ਼ਸਰ (ਸ) ਜਲੰਧਰ ਦੀਆਂ ਹਦਾਇਤਾਂ ਅਤੇ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1 ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ‘ਰਾਸ਼ਟਰੀ ਆਵਿਸ਼ਕਾਰ ਅਭਿਆਨ’ ਤਹਿਤ ਵਿਗਿਆਨ ਪ੍ਰਦਰਸ਼ਨੀ (ਮਿਡਲ) ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਬਲਾਕ ਸ਼ਾਹਕੋਟ-1 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਅਜੀਤ ਡੈਸਕ
15-11-2026