16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਵਲੋਂ ‘ਰਨ ਫਾਰ ਨੇਸ਼ਨ, ਰਨ ਫਾਰ ਜੈਨ-ਜ਼ੀ’ ਦਾ ਸ਼ਾਨਦਾਰ ਆਯੋਜਨ

ਜਲੰਧਰ, 15 ਨਵੰਬਰ (ਸ਼ਿਵ)- ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਵਲੋਂ ਜਲੰਧਰ ਦੇ ਬਲਟਨ ਪਾਰਕ ਵਿਖੇ ਨੌਜਵਾਨਾਂ ਨੂੰ ਦੇਸ਼ ਭਗਤੀ, ਖੇਡਾਂ, ਸਿਹਤ ਤੇ ਨਸ਼ਾ ਮੁਕਤੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਰਨ ਫਾਰ ਨੇਸ਼ਨ, ਰਨ ਫਾਰ ਜੈਨ-ਜੀ’ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 300 ਤੋਂ ਵੱਧ ਬੱਚਿਆਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਬੱਚਿਆਂ ਨੂੰ ਸਰਟੀਫਿਕੇਟ ਵੰਡਣ ਮੌਕੇ ਮਨੋਰੰਜਨ ਕਾਲੀਆ, ਮਨੋਜ ਅਗਰਵਾਲ, ਆਰਤੀ ਰਾਜਪੂਤ ਤੇ ਹੋਰ। 16-11-2026
ਜਲੰਧਰ, 15 ਨਵੰਬਰ (ਸ਼ਿਵ)- ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਵਲੋਂ ਜਲੰਧਰ ਦੇ ਬਲਟਨ ਪਾਰਕ ਵਿਖੇ ਨੌਜਵਾਨਾਂ ਨੂੰ ਦੇਸ਼ ਭਗਤੀ, ਖੇਡਾਂ, ਸਿਹਤ ਤੇ ਨਸ਼ਾ ਮੁਕਤੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਰਨ ਫਾਰ ਨੇਸ਼ਨ, ਰਨ ਫਾਰ ਜੈਨ-ਜੀ’ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 300 ਤੋਂ ਵੱਧ ਬੱਚਿਆਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੇ ਅੰਤ ’ਚ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਤੇ ਵਿਸ਼ੇਸ਼ ਮਹਿਮਾਨ ਵਜੋਂ ਜਲੰਧਰ ਦੇ ਮੇਅਰ ਵਿਨੀਤ ਧੀਰ ਵੀ ਪਹੁੰਚੇ । ਉਨ੍ਹਾਂ ਨੇ ਹਰੇ ਗੁਬਾਰੇ ਹਵਾ ’ਚ ਛੱਡ ਕੇ ਦੌੜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਦੇਸ਼ ਲਈ ਕਰਵਾਈ ਗਈ ਇਹ ਦੌੜ ਇੱਕ ਮਹੱਤਵਪੂਰਨ ਸੰਦੇਸ਼ ਦਿੰਦੀ ਹੈ ਕਿ ਭਾਰਤ ਦੀ ਜੈਨ-ਜੀ ਆਪਣੇ ਦੇਸ਼ ਦੇ ਨਾਲ ਖੜ੍ਹੀ ਹੈ। ਅੱਜ ਭਾਰਤ ਦੇ ਨੌਜਵਾਨ ਆਪਣੀ ਪ੍ਰਤਿਭਾ, ਮਿਹਨਤ ਤੇ ਪ੍ਰਾਪਤੀਆਂ ਨਾਲ ਪੂਰੀ ਦੁਨੀਆਂ ’ਚ ਦੇਸ਼ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਅਮਰਜੀਤ ਸਿੰਘ ਅਮਰੀ, ਲਲਿਤ ਬੱਬੂ, ਮਨੋਜ ਅਗਰਵਾਲ ਤੇ ਨਗਰ ਨਿਗਮ ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਾਰੇ ਮਹਿਮਾਨਾਂ ਨੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਤੋਂ ਇਲਾਵਾ ਮਿਸਟਰ ਇੰਡੀਆ ਕਰਨ ਕੋਰਾ ਨੇ ਬੱਚਿਆਂ ਨੂੰ ਫਿਟਨੈੱਸ ਸਬੰਧੀ ਅਹਿਮ ਜਾਣਕਾਰੀ ਦਿੱਤੀ। । ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਆਰਤੀ ਰਾਜਪੂਤ ਨੇ ਸਾਰੇ ਮਹਿਮਾਨਾਂ, ਭਾਗੀਦਾਰਾਂ, ਮਾਪਿਆਂ, ਸਹਿਯੋਗੀਆਂ ਤੇ ਸੰਸਥਾ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਪ੍ਰਭਾਰੀ ਤੇ ਰਾਸ਼ਟਰੀ ਮੀਤ ਪ੍ਰਧਾਨ ਸਤਵਿੰਦਰ ਮਠਾੜੂ, ਪੰਜਾਬ ਜਨਰਲ ਸਕੱਤਰ ਮਨਜੀਤ ਸਿੰਘ ਅਤੇ ਪੰਜਾਬ ਪ੍ਰਧਾਨ ਹਨੀ ਤਲਵਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਰਾਸ਼ਟਰੀ ਪ੍ਰਧਾਨ ਐਂਟੀ ਕ੍ਰਾਈਮ ਸੈੱਲ ਹਨੀ ਗੁਪਤਾ ਨੇ ਵੀ ਬੱਚਿਆਂ ਦਾ ਉਤਸ਼ਾਹ ਵਧਾਇਆ ਤੇ ਉਨ੍ਹਾਂ ਨਾਲ ਜੋਸ਼ ਭਰੇ ਨਾਅਰੇ ਲਗਾਏ। ਇਸ ਮੌਕੇ ਆਰਤੀ ਕਪੂਰ, ਜਤਿਨ ਹਾਂਡਾ, ਸੰਦੀਪ ਕਸ਼ਯਪ, ਰਜਤ ਗਿੱਲ, ਸੁਰਿੰਦਰ ਪੁਜਾਰਾ, ਪ੍ਰਧਾਨ ਪ੍ਰਿਆ, ਪਲਕ, ਅਮਨਦੀਪ, ਚੇਤਨ ਦੁੱਗਲ, ਚੰਦਰ ਦੁੱਗਲ, ਜੋਤੀ, ਕ੍ਰਿਸ਼ਨ ਸੂਰੀ, ਡਾ. ਅਮਿਤ ਗੁਪਤਾ, ਡਾ. ਸੁਨੀਲ ਸ਼ਰਮਾ ਆਦਿ ਹਾਜਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ਮਾਰਗ ’ਤੇ ਵਾਹਨਾਂ ਦਾ ਦੂਰ-ਦੂਰ ਤੱਕ ਲੱਗਾ ਜਾਮ, ਲੋਕ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਸਤਪਾਲ ਗਿੱਲ ਨੇ ਟੀਮ ਸਮੇਤ ਛੱਠ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।