16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਆਈ.ਐੱਮ.ਏ. ਨੇ ਮੈਰਾਥਨ ਨਾਲ ਕੀਤੀ ਖੇਡ ਹਫ਼ਤੇ ਦੀ ਸ਼ੁਰੂਆਤ

ਜਲੰਧਰ, 15 ਨਵੰਬਰ (ਐੱਮ. ਐੱਸ.

ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਐੱਮ. ਐੱਸ. ਲੋਹੀਆ)- ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.), ਜਲੰਧਰ ਵਲੋਂ ਖੇਡ ਹਫ਼ਤਾ 2026 ਦੀ ਸ਼ੁਰੂਆਤ ਐਤਵਾਰ ਸਵੇਰੇ ਮੈਰਾਥਨ ਨਾਲ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਡਾ. ਧੀਰਜ ਭਾਟੀਆ ਦੀ ਅਗਵਾਈ ਹੇਠ ਆਈ.ਐਮ.ਏ. ਹਾਊਸ ਤੋਂ ਸ਼ੁਰੂ ਕੀਤੀ ਗਈ ਮੈਰਾਥਨ ਦਾ ਮੰਤਵ ਸਰਵਾਈਕਲ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੈਰਾਥਨ ’ਚ ਡਾਕਟਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਭਾਗ ਲੈਣ ਵਾਲੇ ਡਾਕਟਰਾਂ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਮੁੱਖ ਸੜਕਾਂ ’ਤੇ ਦੌੜ ਲਗਾਈ ਤੇ ਫਿਰ ਆਈ.ਐੱਮ.ਏ. ਹਾਊਸ ਵਾਪਸ ਪਰਤ ਕੇ ਸਮਾਪਤੀ ਕੀਤੀ। ਪ੍ਰਧਾਨ ਡਾ. ਧੀਰਜ ਭਾਟੀਆ ਨੇ ਕਿਹਾ ਕਿ ਡਾਕਟਰੀ ਇਕ ਸੇਵਾ ਪ੍ਰਤੀ ਸਮਰਪਿਤ ਪੇਸ਼ਾ ਹੈ, ਪਰ ਲਗਾਤਾਰ ਕੰਮ ਦਾ ਦਬਾਅ ਅਤੇ ਅਨਿਯਮਿਤ ਸਮਾਂ-ਸਾਰਣੀ ਉਨ੍ਹਾਂ ਨੂੰ ਤਣਾਅ ਅਤੇ ਜੀਵਨ ਸ਼ੈਲੀ ਨਾਲ ਸੰਬੰਧਿਤ ਬਿਮਾਰੀਆਂ ਦਾ ਸ਼ਿਕਾਰ ਬਣਾ ਰਹੇ ਹਨ। ਅਜਿਹੇ ਸਮਾਗਮਾਂ ਦਾ ਉਦੇਸ਼ ਡਾਕਟਰਾਂ ’ਚ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਤੰਦਰੁਸਤੀ ਅਤੇ ਆਪਸੀ ਭਾਈਚਾਰੇ ਨੂੰ ਮਜਬੂਤ ਕਰਨਾ ਹੈ। ਉਨ੍ਹਾਂ ਨੇ ਮੈਰਾਥਨ ’ਚ ਹਿੱਸਾ ਲੈਣ ਵਾਲੇ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਡਾਕਟਰਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਉਣ ਵਾਲੇ ਦਿਨਾਂ ’ਚ ਆਈ.ਐੱਮ.ਏ. ਦੁਆਰਾ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਖੇਡ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਡਾ. ਸੁਸ਼ਮਾ ਚਾਵਲਾ, ਡਾ. ਜੀ.ਐੱਸ. ਜੰਮੂ, ਡਾ. ਸਾਹਿਲ ਸਰੀਨ, ਡਾ. ਰਜਿੰਦਰ ਮਾਗੋ, ਡਾ. ਅਨੁਪਮਾ ਚੋਪੜਾ, ਡਾ. ਜੇ.ਪੀ. ਸਿੰਘ, ਡਾ. ਬਲਰਾਜ ਗੁਪਤਾ, ਡਾ. ਕਪਿਲ ਗੁਪਤਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਬੋਲੀਨਾ ਦੋਆਬਾ ਵਿਖੇ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ ’ਚ ਜੋੜ ਮੇਲਾ ਸ੍ਰੀ ਗੁਰੂ ਗ੍ਰੰ... ਅਗਲੀ ਖ਼ਬਰ ਅੰਮ੍ਰਿਤਸਰ ਮਾਰਗ ’ਤੇ ਵਾਹਨਾਂ ਦਾ ਦੂਰ-ਦੂਰ ਤੱਕ ਲੱਗਾ ਜਾਮ, ਲੋਕ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।