16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰਦੁਆਰਾ ਸ਼ਹੀਦਾਂ ਬੋਲੀਨਾ ਦੋਆਬਾ ਵਿਖੇ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ ’ਚ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕੀਤਾ ਜਾਵੇ - ਜਥੇ: ਜਸਵੀਰ ਸਿੰਘ

ਚੁਗਿੱਟੀ/ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਅਮਲ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਗੁਰੂ ਘਰ ਦੀ ਇੱਕ ਇੱਕ ਸਿੱਖਿਆ ਸਾਰੇ ਵਰਗਾਂ ਦੇ ਲੋਕਾਂ ਲਈ ਬੜੀ ਅਹਿਮ ਹੈ।

ਅਜੀਤ ਡੈਸਕ 16-11-2026
ਚੁਗਿੱਟੀ/ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਅਮਲ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਗੁਰੂ ਘਰ ਦੀ ਇੱਕ ਇੱਕ ਸਿੱਖਿਆ ਸਾਰੇ ਵਰਗਾਂ ਦੇ ਲੋਕਾਂ ਲਈ ਬੜੀ ਅਹਿਮ ਹੈ। ਇਹ ਪ੍ਰਗਟਾਵਾ ਅੱਜ ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਅਸਥਾਨਾਂ ਵਿਖੇ ਕਰਵਾਏ ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਪ੍ਰਬੰਧਕ ਜਥੇਦਾਰ ਭਾਈ ਜਸਵੀਰ ਸਿੰਘ ਬੋਲੀਨਾ ਦੋਆਬਾ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜਾਏ ਹੋਏ ਦੀਵਾਨ ਵਿੱਚ ਰਾਗੀ ਭਾਈ ਮਨਜਿੰਦਰ ਸਿੰਘ ਹਰਿ ਰਾਏਪੁਰ, ਰਾਗੀ ਭਾਈ ਜਗਦੀਪ ਸਿੰਘ ਜੰਡੂ ਸਿੰਘਾ, ਢਾਡੀ ਭਾਈ ਨਿਸ਼ਾਨ ਸਿੰਘ ਸ਼ਾਹਕੋਟ ਵਾਲੇ ਤੇ ਪ੍ਰਸਿੱਧ ਮੀਰੀ ਪੀਰੀ ਖਾਲਸਾ ਜਥਾ, ਜਗਾਧਰੀ ਵਾਲੀਆਂ ਬੀਬੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਬਚਿੱਤਰ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਅਵਤਾਰ ਸਿੰਘ, ਸੁਰਜੀਤ ਸਿੰਘ ਜੀਤਾ, ਸੁਰਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਗੁਰਦੀਪ ਸਿੰਘ ਫਗੂੜਾ, ਸਰਪੰਚ ਬੋਲੀਨਾ ਦੋਆਬਾ ਤੋਂ ਸਰਪੰਚ ਬੀਬੀ ਰਜਵੰਤ ਕੌਰ, ਸੰਦੀਪ ਸਿੰਘ, ਗੁਰਜੰਟ ਸਿੰਘ, ਪ੍ਰੋਫ਼ੈਸਰ ਹਰਬੰਸ ਸਿੰਘ ਬੋਲੀਨਾ ਦੋਆਬਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬਾਘਾ, ਸੁਖਵਿੰਦਰ ਸਿੰਘ, ਗੁਰਸ਼ਰਨ ਸਿੰਘ, ਲਖਵੀਰ ਸਿੰਘ ਜੌਹਲ, ਕੁਲਵਿੰਦਰ ਸਿੰਘ ਟੋਨੀ, ਸਰਪੰਚ ਪ੍ਰਵੀਨ ਸਿੰਘ ਜੌਹਲ,ਸਾਹਿਲ ਬਾਘਾ ਪੰਚ,ਸਤਨਾਮ ਸਿੰਘ ਜੌਹਲ, ਮਨਜੀਤ ਸਿੰਘ ਕੋਟਲੀ ਥਾਨ ਸਿੰਘ, ਮਨਜੀਤ ਸਿੰਘ ਜੈਤੇਵਾਲੀ, ਸਤਨਾਮ ਸਿੰਘ ਜੈਤੇਵਾਲੀ, ਸੰਦੀਪ ਸਿੰਘ ਅਸਟ੍ਰੇਲੀਆ, ਬਲਜੀਤ ਸਿੰਘ ਸਾਬਕਾ ਡੀ.ਐਸ.ਪੀ., ਕ੍ਰਿਸ਼ਨ ਕੁਮਾਰ,ਦੇਸ਼ ਰਾਜ, ਜੋਗਿੰਦਰ ਪਾਲ,ਕਰਮਜੀਤ ਸਿੰਘ, ਅਸ਼ੋਕ ਪਤਾਰਾ, ਸੁਰਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਿਯਮਿਤ ਕਸਰਤ, ਸੰਤੁਲਿਤ ਖੁਰਾਕ ਤੇ ਸਮੇਂ ਸਿਰ ਜਾਂਚ ਸ਼ੂਗਰ ਤੋਂ ਬਚਾਅ ਦੀ ਅਸਲ ਕੁੰਜੀ-ਡਾ. ਗਰਗ ਅਗਲੀ ਖ਼ਬਰ ਆਈ.ਐੱਮ.ਏ. ਨੇ ਮੈਰਾਥਨ ਨਾਲ ਕੀਤੀ ਖੇਡ ਹਫ਼ਤੇ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।