16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਚੁਗਿੱਟੀ/ ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)-ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਅਤੇ ਬੰਦੀਛੋੜ ਦਿਵਸ ਨੂੰ ਸਮਰਪਿਤ 24ਵਾਂ ਮਹਾਨ ਕੀਰਤਨ ਦਰਬਾਰ ਸਾਹਮਣੇ ਰਾਜਪੂਤ ਭਵਨ, ਲੱਧੇਵਾਲੀ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਰਾਗੀ ਭਾਈ ਸਤਨਾਮ ਸਿੰਘ ਕੋਹਾੜਕਾ, ਰਾਗੀ ਭਾਈ ਮਹਿਤਾਬ ਸਿੰਘ, ਬੀਬੀ ਦਲੇਰ ਕੌਰ ਖ਼ਾਲਸਾ ਦਾ ਢਾਡੀ ਜਥਾ, ਭਾਈ ਅਵਤਾਰ ਸਿੰਘ ਧਾਰੋਵਾਲੀ, ਸਿੰਘ ਸਾਹਿਬ ਗਿਆਨੀ ਨਿਸ਼ਾਨ ਸਾਹਿਬ, ਅਰਦਾਸੀਏ ਸ੍ਰੀ ਦਰਬਾਰ ਸਾਹਿਬ ਤੇ ਉੱਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜੌਹਲ ਭਾਈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਗੁਰੂ ਇਤਿਹਾਸ ਸੁਣਾਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 16-11-2026
ਚੁਗਿੱਟੀ/ ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)-ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਅਤੇ ਬੰਦੀਛੋੜ ਦਿਵਸ ਨੂੰ ਸਮਰਪਿਤ 24ਵਾਂ ਮਹਾਨ ਕੀਰਤਨ ਦਰਬਾਰ ਸਾਹਮਣੇ ਰਾਜਪੂਤ ਭਵਨ, ਲੱਧੇਵਾਲੀ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਰਾਗੀ ਭਾਈ ਸਤਨਾਮ ਸਿੰਘ ਕੋਹਾੜਕਾ, ਰਾਗੀ ਭਾਈ ਮਹਿਤਾਬ ਸਿੰਘ, ਬੀਬੀ ਦਲੇਰ ਕੌਰ ਖ਼ਾਲਸਾ ਦਾ ਢਾਡੀ ਜਥਾ, ਭਾਈ ਅਵਤਾਰ ਸਿੰਘ ਧਾਰੋਵਾਲੀ, ਸਿੰਘ ਸਾਹਿਬ ਗਿਆਨੀ ਨਿਸ਼ਾਨ ਸਾਹਿਬ, ਅਰਦਾਸੀਏ ਸ੍ਰੀ ਦਰਬਾਰ ਸਾਹਿਬ ਤੇ ਉੱਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜੌਹਲ ਭਾਈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਗੁਰੂ ਇਤਿਹਾਸ ਸੁਣਾਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਾਜ਼ਰ ਹੋਏ ਸੰਤ ਬਾਬਾ ਹਰਜਿੰਦਰ ਸਿੰਘ, ਜੋਹਲਾਂ ਚਾਹ ਵਾਲੇ, ਸੰਤ ਬਾਬਾ ਜਨਕ ਸਿੰਘ, ਡੇਰਾ ਜਬੜਾਂ, ਸੰਤ ਗੁਰਿੰਦਰ ਸਿੰਘ, ਨਿਰਮਲ ਕੁਟੀਆ ਅਰਜਨ ਨਗਰ ਜਲੰਧਰ ਤੇ ਮਹਾਂਮੰਡਲੇਸਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ,ਗੋਪਾਲ ਨਗਰ ਵਾਲਿਆਂ ਵਲੋਂ ਸੰਗਤਾਂ ਨਾਲ ਆਪਣੇ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਸਭਨਾਂ ਨੂੰ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਦੀ ਤਾਕੀਦ ਕੀਤੀ ਗਈ। ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ) ਤੇ ਹੋਰ ਸ਼ਖ਼ਸੀਅਤਾਂ ਦੇ ਵਿਸ਼ੇਸ਼ ਯਤਨਾਂ ਨਾਲ ਕਰਵਾਏ ਗਏ ਭਲੇ ਦੇ ਇਸ ਕਾਰਜ ਦੌਰਾਨ ਬਹੁਤ ਸਾਰੇ ਪਤਵੰਤੇ ਵਿਅਕਤੀਆਂ ਵਲੋਂ ਆਪਣੇ ਸੰਬੋਧਨ ਦੌਰਾਨ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਮਰਜੀਤ ਸਿੰਘ ਅਰੋੜਾ, ਪ੍ਰਨੀਤ ਸਿੰਘ ਮਿਨਹਾਸ, ਮਨਮੋਹਨ ਸਿੰਘ ਮਿਨਹਾਸ, ਜਗਦੀਸ਼ ਸਿੰਘ ਪ੍ਰਮਾਰ, ਰਜਿੰਦਰ ਬੱਗਾ, ਓਮਦੇਵ ਸਿੰਘ ਮਿਨਹਾਸ, ਗੁਰਬਚਨ ਸਿੰਘ ਅਰੋੜਾ,ਸਾਧੂ ਸਿੰਘ ਚੀਮਾ, ਐਡਵੋਕੇਟ ਜ਼ੋਰਾਵਰ ਸਿੰਘ, ਐਡਵੋਕੇਟ ਜਸਵਿੰਦਰ ਸਿੰਘ ਅਰੋੜਾ, ਗੁਰਨਾਮ ਸਿੰਘ ਮੁਲਤਾਨੀ, ਸ਼ੇਰ ਸਿੰਘ, ਅਜੈਬ ਸਿੰਘ ਐਸ.ਐਚ.ਓ., ਅਮਨਦੀਪ ਸਿੰਘ, ਹਰਕੰਵਲ ਸਿੰਘ, ਨਵਦੀਪ ਸਿੰਘ, ਭੁਪਿੰਦਰ ਸਿੰਘ ਭਿੰਦਾ, ਕੁਲਤਾਰ ਸਿੰਘ ਚੀਮਾ, ਪ੍ਰਦੁਮਨ ਸਿੰਘ ਮੁਲਤਾਨੀ, ਜਸਵੰਤ ਸਿੰਘ ਅਰੋੜਾ, ਰਣਜੀਤ ਸਿੰਘ ਜੌਹਲ, ਕਮਲਜੀਤ ਸਿੰਘ , ਬਲਵਿੰਦਰ ਸਿੰਘ ਮੁਲਤਾਨੀ, ਸੋਨੂੰ ਢੀਂਡਸਾ, ਸੰਤ ਬਾਬਾ ਰਣਜੀਤ ਸਿੰਘ ਡੇਰਾ ਲਾਇਲਪੁਰੀ,ਅਮਰੀਕ ਸਿੰਘ, ਦਿਲਬਾਗ ਸਿੰਘ ਬੇਅੰਤ ਨਗਰ, ਰਣਜੀਤ ਸਿੰਘ, ਹਰਦੇਵ ਸਿੰਘ ਸੰਘਾ, ਇੰਦਰਜੀਤ ਸਿੰਘ ਡਿਪਟੀ, ਕੁਲਵਿੰਦਰ ਸਿੰਘ ਪ੍ਰਮਾਰ, ਜਸਵੰਤ ਸਿੰਘ ਅਰੋੜਾ,ਸਰਵਨ ਸਿੰਘ ਮੋਹਨ ਵਿਹਾਰ, ਮਨਦੀਪ ਜੱਸਲ, ਪ੍ਰਧਾਨ ਰੇਸ਼ਮ ਸਿੰਘ , ਲਾਡੀ ਤੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਅਗਲੇ ਸਾਲ ਕਾਂਗਰਸ ਦੀ ਪੰਜਾਬ ’ਚ ਬਣੇਗੀ ਸਰਕਾਰ-ਸੁਰਿੰਦਰ ਕੌਰ ਅਬਾਦਪੁਰਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਅਗਲੀ ਖ਼ਬਰ ਨਿਯਮਿਤ ਕਸਰਤ, ਸੰਤੁਲਿਤ ਖੁਰਾਕ ਤੇ ਸਮੇਂ ਸਿਰ ਜਾਂਚ ਸ਼ੂਗਰ ਤੋਂ ਬਚਾਅ ਦੀ ਅਸਲ ਕੁੰਜੀ-ਡਾ. ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।