16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਅਗਲੇ ਸਾਲ ਕਾਂਗਰਸ ਦੀ ਪੰਜਾਬ ’ਚ ਬਣੇਗੀ ਸਰਕਾਰ-ਸੁਰਿੰਦਰ ਕੌਰ ਅਬਾਦਪੁਰਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗ

ਜਲੰਧਰ, 15 ਨਵੰਬਰ (ਸ਼ਿਵ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਅਬਾਦਪੁਰਾ ਦੇ ਵਾਰਡ ਨੰਬਰ 34 ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਵਾਰਡ ਇੰਚਾਰਜ ਸਤਪਾਲ ਰਾਏ (ਮੀਕਾ) ਵਲੋਂ ਕਰਵਾਈ ਗਈ, ਜਿਸ ਦੀ ਅਗਵਾਈ ਪੱਛਮੀ ਵਿਧਾਨ ਸਭਾ ਹਲਕੇ ਦੀ ਕਾਂਗਰਸ ਹਲਕਾ ਇੰਚਾਰਜ ਸ਼੍ਰੀਮਤੀ ਸੁਰਿੰਦਰ ਕੌਰ ਨੇ ਕੀਤੀ।

ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਸ਼ਿਵ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਅਬਾਦਪੁਰਾ ਦੇ ਵਾਰਡ ਨੰਬਰ 34 ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਵਾਰਡ ਇੰਚਾਰਜ ਸਤਪਾਲ ਰਾਏ (ਮੀਕਾ) ਵਲੋਂ ਕਰਵਾਈ ਗਈ, ਜਿਸ ਦੀ ਅਗਵਾਈ ਪੱਛਮੀ ਵਿਧਾਨ ਸਭਾ ਹਲਕੇ ਦੀ ਕਾਂਗਰਸ ਹਲਕਾ ਇੰਚਾਰਜ ਸ਼੍ਰੀਮਤੀ ਸੁਰਿੰਦਰ ਕੌਰ ਨੇ ਕੀਤੀ। ਇਸ ਮੌਕੇ ਸ਼੍ਰੀਮਤੀ ਸੁਰਿੰਦਰ ਕੌਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਬਹੁਮਤ ਦੇ ਕੇ ਸਰਕਾਰ ਬਣਾਉਣਗੇ। ਉਨ੍ਹਾਂ ਨੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਰਸ਼ਪਾਲ ਜੱਖੂ, ਵਾਰਡ ਇੰਚਾਰਜ ਸਤਪਾਲ ਮੀਕਾ, ਬੁਲਾਰਾ ਜਗਦੀਪ ਸਿੰਘ ਸੋਨੂੰ ਸੰਧਰ, ਸਾਬਕਾ ਕੌਂਸਲਰ ਵਿਪਨ ਕੁਮਾਰ, ਸੁਰੇਸ਼ ਮਹਿਮੀ, ਸ਼ਿੰਦਾ, ਮਲਕੀਤ ਸਿੰਘ, ਮਨਮੋਹਨ ਸਿੰਘ, ਸੁਭਾਸ਼ ਕ ੁਮਾਰ, ਸੁਖਦੇਵ, ਗੁਰਪ੍ਰੀਤ, ਰਾਜ ਕੁਮਾਰ, ਅਜੈ ਕੁਮਾਰ ਅਤੇ ਲੱਦੀ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਰਾਜਪਾਲ ਨੇ ਸਮਾਜ ’ਚ ਸਦਭਾਵਨਾ, ਸਹਿਣਸ਼ੀਲਤਾ ਤੇ ਆਪਸੀ ਪ੍ਰੇਮ ਵਰਗੇ ਗੁਣਾਂ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ ਅਗਲੀ ਖ਼ਬਰ ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬੰਦੀ ਛੋੜ ਦਿਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।