16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਆਹ ਤੋਂ ਮੁਕਰਨ ਦੇ ਮਾਮਲੇ ਨੂੰ ਲੈ ਕੇ ਲੜਕੀ ਦੇ ਪਰਿਵਾਰ ਵਲੋਂ ਢਿੱਲਵਾਂ ਚੌਕ ਵਿਖੇ ਧਰਨਾ

ਜਲੰਧਰ, 16 ਨਵੰਬਰ (ਮੋਹਿਤ ਸਿੰਘ)-ਜਲੰਧਰ ਦੇ ਹੋਸ਼ਿਆਰਪੁਰ ਰੋਡ ਸਥਿਤ ਢਿੱਲਵਾਂ ਚੌਕ ਵਿਖੇ ਵਿਆਹ ਤੋਂ ਪਹਿਲਾਂ ਲੜਕੇ ਵੱਲੋਂ ਰਿਸ਼ਤੇ ਤੋਂ ਮੁੱਕਰਨ ਦੇ ਮਾਮਲੇ ਨੂੰ ਲੈ ਕੇ ਲੜਕੀ ਦੇ ਪਰਿਵਾਰ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਵਲੋਂ ਸੜਕ ’ਤੇ ਬੈਠ ਕੇ ਆਵਾਜਾਈ ਠੱਪ ਕਰ ਦਿੱਤੀ ਗਈ, ਜਿਸ ਕਾਰਨ ਹੁਸ਼ਿਆਰਪੁਰ ਰੋਡ ’ਤੇ ਦੂਰ-ਦੂਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਮੋਹਿਤ ਸਿੰਘ)-ਜਲੰਧਰ ਦੇ ਹੋਸ਼ਿਆਰਪੁਰ ਰੋਡ ਸਥਿਤ ਢਿੱਲਵਾਂ ਚੌਕ ਵਿਖੇ ਵਿਆਹ ਤੋਂ ਪਹਿਲਾਂ ਲੜਕੇ ਵੱਲੋਂ ਰਿਸ਼ਤੇ ਤੋਂ ਮੁੱਕਰਨ ਦੇ ਮਾਮਲੇ ਨੂੰ ਲੈ ਕੇ ਲੜਕੀ ਦੇ ਪਰਿਵਾਰ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਵਲੋਂ ਸੜਕ ’ਤੇ ਬੈਠ ਕੇ ਆਵਾਜਾਈ ਠੱਪ ਕਰ ਦਿੱਤੀ ਗਈ, ਜਿਸ ਕਾਰਨ ਹੁਸ਼ਿਆਰਪੁਰ ਰੋਡ ’ਤੇ ਦੂਰ-ਦੂਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ। ਧਰਨੇ ਦੌਰਾਨ ਲੜਕੀ ਦੀ ਮਾਤਾ ਦਾਮਿਨੀ ਨੇ ਦੱਸਿਆ ਕਿ ਬੀਤੀ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਲੱਧੇਵਾਲੀ ਇਲਾਕੇ ਦੇ ਪੀਲਾ ਦਾਤਾਰ ਨਗਰ ਵਾਸੀ ਗੁਲਸ਼ਨ ਕੁਮਾਰ ਉਰਫ਼ ਨਿਤਿਨ ਪੁੱਤਰ ਰਾਜੇਸ਼ ਕੁਮਾਰ ਨਾਲ ਉਨ੍ਹਾਂ ਦੀ ਧੀ ਦਾ ਰਿਸ਼ਤਾ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਤੈਅ ਹੋਇਆ ਸੀ। ਇਸ ਤੋਂ ਬਾਅਦ 18 ਨਵੰਬਰ ਨੂੰ ਵਿਆਹ ਦੀ ਤਰੀਕ ਨਿਸ਼ਚਿਤ ਕਰ ਦਿੱਤੀ ਗਈ ਤੇ ਪਰਿਵਾਰ ਵਲੋਂ ਰਿਸ਼ਤੇਦਾਰਾਂ ਨੂੰ ਵਿਆਹ ਦੇ ਸੱਦਾ ਪੱਤਰ ਵੀ ਵੰਡ ਦਿੱਤੇ ਗਏ ਸਨ। ਦਾਮਿਨੀ ਅਨੁਸਾਰ ਰਿਸ਼ਤਾ ਤੈਅ ਹੋਣ ਤੋਂ ਦੋ ਦਿਨ ਬਾਅਦ ਦੋਵੇਂ ਪਰਿਵਾਰ ਪ੍ਰੀ-ਵੈਡਿੰਗ ਸ਼ੂਟ ਲਈ ਫਗਵਾੜਾ ਨੇੜੇ ਗਏ ਸਨ। ਇਸ ਦੌਰਾਨ ਲੜਕੇ ਗੁਲਸ਼ਨ ਵਲੋਂ ਉਨ੍ਹਾਂ ਦੀ ਧੀ ਨਾਲ ਛੇੜਛਾੜ ਕੀਤੀ ਗਈ, ਜਿਸ ਕਾਰਨ ਵਿਵਾਦ ਪੈਦਾ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਲੜਕੀ ਨੇ ਪ੍ਰੀ-ਵੈਡਿੰਗ ਸ਼ੂਟ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ। ਇਸ ਉਪਰੰਤ ਲੜਕਾ ਆਪਣੇ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਦਾ ਹਵਾਲਾ ਦੇ ਕੇ ਉੱਥੋਂ ਚਲਾ ਗਿਆ। ਲੜਕੀ ਦੀ ਮਾਤਾ ਨੇ ਦੱਸਿਆ ਕਿ ਜਦੋਂ ਉਹ ਪਰਿਵਾਰਕ ਮੈਂਬਰਾਂ ਸਮੇਤ ਲੜਕੇ ਦੇ ਘਰ ਗੱਲਬਾਤ ਕਰਨ ਲਈ ਪਹੁੰਚੇ ਤਾਂ ਘਰ ਨੂੰ ਤਾਲਾ ਲੱਗਿਆ ਹੋਇਆ ਸੀ। ਉਨ੍ਹਾਂ ਅਨੁਸਾਰ ਲੜਕੇ ਦਾ ਪਰਿਵਾਰ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਇਸ ਤੋਂ ਬਾਅਦ ਉਨ੍ਹਾਂ ਵਲੋਂ ਥਾਣਾ ਰਾਮਾ ਮੰਡੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਦਾਮਿਨੀ ਨੇ ਦੋਸ਼ ਲਗਾਇਆ ਕਿ ਵਿਆਹ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸਨ ਅਤੇ ਰਿਸ਼ਤੇਦਾਰਾਂ ਨੂੰ ਸੱਦਾ ਪੱਤਰ ਵੀ ਦਿੱਤੇ ਜਾ ਚੁੱਕੇ ਸਨ, ਪਰ ਹੁਣ ਲੜਕੇ ਦਾ ਪਰਿਵਾਰ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ ਤੇ ਕੋਈ ਸਪੱਸ਼ਟ ਜਵਾਬ ਦੇਣ ਲਈ ਵੀ ਸਾਹਮਣੇ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਸ਼ਿਕਾਇਤ ਕਰਨ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸੇ ਰੋਸ ਵਜੋਂ ਪਰਿਵਾਰ ਵਲੋਂ ਢਿੱਲਵਾਂ ਚੌਕ ਵਿਖੇ ਧਰਨਾ ਲਗਾ ਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ। ਪਰਿਵਾਰ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਦੀ ਧੀ ਨੂੰ ਇਨਸਾਫ਼ ਦਿਵਾਇਆ ਜਾਵੇ। ਫਿਲਹਾਲ ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰ ਵਲੋਂ ਲਗਾਏ ਗਏ ਦੋਸ਼ ਹੀ ਸਾਹਮਣੇ ਆਏ ਹਨ। ਪੁਲਿਸ ਤੇ ਦੂਜੀ ਧਿਰ ਦਾ ਪੱਖ ਸਾਹਮਣੇ ਆਉਣ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ’ਚ ਪਏ ਪੁਰਾਣੇ ਟਾਇਰਾਂ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਜਲੰਧਰ ਛਾਉਣੀ ਬਾਈਪਾਸ (ਮੈਕਡੋਨਲ ਰੋਡ) ’ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਉਸਾਰੀਆਂ ਜਾ ਰਹੀਆਂ ਬਹੁਮੰਜ਼ਿਲਾ ਇਮਾਰਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।