ਸਤਨਾਮ ਸਿੰਘ ਮਾਣਕ ਦੀ ਪੁਸਤਕ ‘ਅਹਿਸਾਸ’ ਅੱਜ ਹੋਵੇਗੀ ਰਿਲੀਜ਼
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦੀ ਕਾਵਿ ਪੁਸਤਕ ‘ਅਹਿਸਾਸ’ 17 ਨਵੰਬਰ ਦਿਨ ਮੰਗਲਵਾਰ ਨੂੰ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਵੇਰੇ 11 ਵਜੇ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬੀ ਸਾਹਿਤ ਤੇ ਪੱਤਰਕਾਰੀ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੀਆਂ।
ਅਜੀਤ ਡੈਸਕ
17-11-2026