17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਿਵਪੁਰੀ ਹਰਨਾਮਦਾਸਪੁਰਾ ਦੀ ਮੀਟਿੰਗ ’ਚ ਹੰਗਾਮਾ, ਕਮੇਟੀ ਅਤੇ ਪ੍ਰਧਾਨ ਨੂੰ ਬਦਲਣ ਦੀ ਉੱਠੀ ਮੰਗ

ਜਲੰਧਰ, 16 ਨਵੰਬਰ (ਅ. ਬ.)

ਮੀਟਿੰਗ ਵਿਚ ਆਪਣਾ-ਆਪਣਾ ਪੱਖ ਰੱਖਦੇ ਹੋਏ ਸ਼ੇਖਰ ਕਾਲੀਆ ਤੇ ਗੁਰਵਿੰਦਰ ਪਾਲ ਸਿੰਘ ਬੰਟੀ ਤੇ ਸਟੇਜ ’ਤੇ ਮੌਜੂਦ ਮਹਿੰਦਰ ਸਿੰਘ ਗੂਲੂੂ ਤੇ ਹੋਰ। ਤਸਵੀਰ. ਮੁਨੀਸ਼ 17-11-2026
ਜਲੰਧਰ, 16 ਨਵੰਬਰ (ਅ.ਬ.)- ਸ਼ਿਵਪੁਰੀ ਹਰਨਾਮਦਾਸਪੁਰਾ ਵਿੱਚ ਪ੍ਰਦੂਸ਼ਣ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਅੱਜ ਸੱਦੀ ਗਈ ਮੀਟਿੰਗ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਕੌਂਸਲਰ ਗੁਰਵਿੰਦਰ ਪਾਲ ਸਿੰਘ ਬੰਟੀ ਨੀਲਕੰਠ ਦੀ ਅਗਵਾਈ ਹੇਠ ਪਹੁੰਚੇ ਲੋਕਾਂ ਨੇ ਸ਼ਿਵਪੁਰੀ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਅਤੇ ਕਮੇਟੀ ਵਿਚ ਬੇਨਿਯਮੀਆਂ ਹੋਣ ਦੇ ਦੋਸ਼ ਲਗਾਉਂਦਿਆਂ ਕਮੇਟੀ ਤੇ ਇਸ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਕੀਤੀ। ਇਸ ਦੌਰਾਨ ਲੋਕਾਂ ਵਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ 50 ਲੱਖ ਰੁਪਏ ਦੀ ਲਾਗਤ ਨਾਲ ਸ਼ਿਵਪੁਰੀ ਹਰਨਾਮਦਾਸਪੁਰਾ ਦੀ ਇਮਾਰਤ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਸੀ। ਉਸ ਸਮੇਂ ਵੀ ਬੰਟੀ ਨੀਲਕੰਠ ਦੀ ਅਗਵਾਈ ਹੇਠ ਪਹੁੰਚੇ ਲੋਕਾਂ ਨੇ ਕਮੇਟੀ ’ਤੇ ਫੰਡਾਂ ਦੀ ਸਹੀ ਵਰਤੋਂ ਨਾ ਕਰਨ ਸਮੇਤ ਕਈ ਗੰਭੀਰ ਦੋਸ਼ ਲਗਾਏ ਸਨ। ਲੋਕਾਂ ਦਾ ਕਹਿਣਾ ਸੀ ਕਿ ਸ਼ਿਵਪੁਰੀ ਵਿਚ ਧੂੰਏ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ ਅਤੇ ਮਸ਼ੀਨਾਂ ਲਗਾਉਣ ਦੇ ਬਾਵਜੂਦ ਇਸ ਦਾ ਕੋਈ ਠੋਸ ਹੱਲ ਨਹੀਂ ਹੋ ਸਕਿਆ। ਇਨ੍ਹਾਂ ਮਾਮਲਿਆਂ ’ਤੇ ਵਿਚਾਰ ਕਰਕੇ ਮਾਮਲਾ ਹੱਲ ਕਰਨ ਲਈ ਅੱਜ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ, ਕਮੇਟੀ ਪ੍ਰਧਾਨ ਸ਼ੇਖਰ ਕਾਲੀਆ, ਕੌਂਸਲਰ ਬੰਟੀ ਨੀਲਕੰਠ, ਮਹਿੰਦਰ ਸਿੰਘ ਗੁੱਲੂ ਸਮੇਤ ਕਈ ਆਗੂ ਅਤੇ ਇਲਾਕਾ ਵਾਸੀ ਮੌਜੂਦ ਸਨ। ਮੀਟਿੰਗ ਦੌਰਾਨ ਕਈ ਲੋਕਾਂ ਨੇ ਕਮੇਟੀ ਅਤੇ ਪ੍ਰਧਾਨ ਨੂੰ ਬਦਲਣ ਦੀ ਮੰਗ ਉਠਾਈ। ਇਸ ਮੌਕੇ ਕੌਂਸਲਰ ਬੰਟੀ ਨੀਲਕੰਠ ਨੇ ਕਿਹਾ ਕਿ ਸ਼ਿਵਪੁਰੀ ਵਿਚ ਗਲਤ ਢੰਗ ਨਾਲ ਕੁੰਡ ਬਣਾਏ ਗਏ ਹਨ, ਜਿਨ੍ਹਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਧੂੰਏ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਅਤੇ ਮੰਦਰ ਦੇ ਉੱਪਰ ਬਣੇ ਬਾਥਰੂਮ ਨੂੰ ਵੀ ਹਟਾਉਣ ਦੀ ਮੰਗ ਕੀਤੀ। ਮੀਟਿੰਗ ਵਿੱਚ ਹੰਗਾਮਾ ਵਧਣ ਕਾਰਨ ਕਈ ਸੀਨੀਅਰ ਆਗੂ ਵਿਚਕਾਰੋਂ ਹੀ ਉੱਠ ਕੇ ਚਲੇ ਗਏ। ਦੂਜੇ ਪਾਸੇ ਕਮੇਟੀ ਪ੍ਰਧਾਨ ਜਿੰਮੀ ਸ਼ੇਖਰ ਕਾਲੀਆ ਨੇ ਲੋਕਾਂ ਅਤੇ ਬੰਟੀ ਨੀਲਕੰਠ ਵਲੋਂ ਲਗਾਏ ਗਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਿਵਪੁਰੀ ਦੀ ਕਮੇਟੀ ਆਲੇ-ਦੁਆਲੇ ਦੇ ਇਲਾਕਿਆਂ ਨਾਲ ਸਬੰਧਤ ਹੈ ਤੇ ਪਹਿਲਾਂ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਜਾਣੂ ਨਹੀਂ ਕਰਵਾਇਆ ਗਿਆ ਸੀ। ਇਸ ਦੇ ਬਾਵਜੂਦ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੇ ਯਤਨ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਨਵੇਂ ਬਣਾਏ ਗਏ ਕੁੰਡਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ, ਜਿਸ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪ੍ਰਦੂਸ਼ਣ ਅਤੇ ਧੂੰਏਂ ਦੀ ਸਮੱਸਿਆ ਦਾ ਹੱਲ ਕਰਨ ਲਈ ਵੀ ਕਦਮ ਚੁੱਕੇ ਜਾਣਗੇ। ਮੰਦਰ ਦੇ ਉੱਪਰ ਬਣੇ ਬਾਥਰੂਮ ਨੂੰ ਹਟਾਉਣ ਲਈ ਵੀ ਕਹਿ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਮ ਦੀਆਂ ਮਸ਼ੀਨਾਂ ਨੌਜਵਾਨਾਂ ਦੀ ਮੰਗ ’ਤੇ ਠੀਕ ਕਰਵਾਈਆਂ ਗਈਆਂ ਹਨ।
ਪਿਛਲੀ ਖ਼ਬਰ ਦੇਸ਼ ’ਚ ਪੱਤਰਕਾਰਤਾ ਹਮੇਸ਼ਾ ਚੁਣੌਤੀਪੂਰਨ ਤੇ ਕਠਿਨ ਰਹੀ- ਸਤਨਾਮ ਸਿੰਘ ਮਾਣਕ ਪੰਜਾਬ ਪ੍ਰੈੱਸ ਕਲੱਬ ’ ਚ ਕੌਮੀ ਪ੍ਰੈੱਸ ਦਿ... ਅਗਲੀ ਖ਼ਬਰ ਦੋਆਬਾ ਕਾਲਜ ਵਿਖੇ ਨਵੀਨਤਾ ਤੇ ਸਵੈ ਰੋਜ਼ਗਾਰ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।