17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਵਿਸ਼ੇਸ਼ ਮਿਲਣੀ

ਜਲੰਧਰ, 16 ਨਵੰਬਰ (ਜਤਿੰਦਰ ਪੰਮੀ)-ਭਾਰਗੋ ਕੈਂਪ ਦੇ ਵਾਰਡ ਨੰਬਰ 44 ਤੇ 45 ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਯਾਤਰਾ ਤੋਂ ਪਰਤੇ ਸ਼ਰਧਾਲੂਆਂ ਨਾਲ ਬੜੇ ਹੀ ਸਨੇਹਪੂਰਵਕ ਢੰਗ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਯਾਤਰਾ ਦੌਰਾਨ ਹੋਏ ਤਜਰਬਿਆਂ, ਧਾਰਮਿਕ ਭਾਵਨਾਵਾਂ ਤੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ।

ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਜਤਿੰਦਰ ਪੰਮੀ)-ਭਾਰਗੋ ਕੈਂਪ ਦੇ ਵਾਰਡ ਨੰਬਰ 44 ਤੇ 45 ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਯਾਤਰਾ ਤੋਂ ਪਰਤੇ ਸ਼ਰਧਾਲੂਆਂ ਨਾਲ ਬੜੇ ਹੀ ਸਨੇਹਪੂਰਵਕ ਢੰਗ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਯਾਤਰਾ ਦੌਰਾਨ ਹੋਏ ਤਜਰਬਿਆਂ, ਧਾਰਮਿਕ ਭਾਵਨਾਵਾਂ ਤੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇ ਤੇ ਕੋਈ ਵੀ ਵਿਅਕਤੀ ਆਰਥਿਕ ਜਾਂ ਹੋਰ ਮਜਬੂਰੀਆਂ ਕਾਰਨ ਇਸ ਸੁਭਾਗ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਮਨੁੱਖ ਨੂੰ ਆਤਮਿਕ ਸ਼ਾਂਤੀ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ। ਕੈਬਨਿਟ ਮੰਤਰੀ ਭਗਤ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ, ਸਮਾਜਿਕ ਅਤੇ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਰਾਹੀਂ ਉਨ੍ਹਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਰਾਕੇਸ਼ ਰਾਣਾ ਹਲਕਾ ਇੰਚਾਰਜ, ਸੰਜੀਵ ਕੁਮਾਰ ਅੰਗੂਰਾਲ ਵਾਈਸ ਹਲਕਾ ਇੰਚਾਰਜ ਤੇ ਬਲਵਿੰਦਰ ਕੁਮਾਰ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਗਿੱਲ ਜਠੇਰਿਆਂ ਦਾ ਸਾਲਾਨਾ ਮੇਲਾ ਭਲਕੇ ਅਗਲੀ ਖ਼ਬਰ ਦੇਸ਼ ’ ਚ ਪੱਤਰਕਾਰਤਾ ਹਮੇਸ਼ਾ ਚੁਣੌਤੀਪੂਰਨ ਤੇ ਕਠਿਨ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।