ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅੱਪਰਾ/ਲਸਾੜਾ, 16 ਨਵੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਗੁਰਦੁਆਰਾ ਬਾਬਾ ਹਰਦਿਆਲ ਸਿੰਘ ਝੰਡਾ ਜੀ ਪਿੰਡ ਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੁਦੁਆਰਾ ਬਾਬਾ ਹਰਦਿਆਲ ਸਿੰਘ ਪਿੰਡ ਥਲਾ ਵਿਖੇ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ।
ਅਜੀਤ ਡੈਸਕ
17-11-2026